Sunday, June 15, 2025
Breaking News

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਐਵਾਰਡ ਦਿਵਸ ਮੌਕੇ 190 ਵਿਦਿਆਰਥਣਾਂ ਸਨਮਾਨਿਤ

ਵਿਦਿਆਰਥੀ ਕਿੱਤਾਮੁੱਖੀ ਕੋਰਸਾਂ ਨੂੰ ਤਰਜੀਹ ਦੇਣ – ਉਪ ਕੁਲਪਤੀ ਡਾ. ਸੰਧੂ

PPN2804201810 ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਅਧੀਨ ਵਿੱਦਿਅਕ ਖੇਤਰ ’ਚ ਨਾਮਣਾ ਖੱਟ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਐਵਾਰਡ ਦਿਵਸ ਦੌਰਾਨ 190 ਦੇ ਕਰੀਬ ਵਿਦਿਆਰਥਣਾਂ ਨੂੰ ਕੌਂਸਲ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਸਨਮਾਨਿਤ ਕੀਤਾ।ਜਿਨ੍ਹਾਂ ਨੇ ਪ੍ਰੀਖਿਆ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰਨਾਂ ਯੂਨੀਵਰਸਿਟੀ ਪੱਧਰ ਦੇ ਮੁਕਾਬਲਿਆਂ ’ਚ ਕਾਮਯਾਬੀ ਦੇ ਝੰਡੇ ਗੱਡੇ ਸਨ।
    ਆਪਣੇ ਸੰਬੋਧਨ ’ਚ ਸੰਧੂ ਨੇ ਵਿਦਿਆਰਥਣਾਂ ਨੂੰ ਨੈਤਿਕ-ਕਦਰਾਂ ਕੀਮਤਾਂ ਸਬੰਧੀ ਜਾਣੂ ਕਰਵਾਉਂਦਿਆ ਕਿਹਾ ਅਜੋਕਾ ਸਮਾਂ ਐਮ.ਏ, ਐਮ.ਐਸ.ਸੀ ਦਾ ਨਹੀਂ, ਬਲਕਿ ਕਿੱਤਾ ਮੁੱਖੀ ਕੋਰਸਾਂ ਦਾ ਜਮਾਨਾ ਹੈ।ਉਨ੍ਹਾਂ ਕਿਹਾ ਕਿ ਦੇਸ਼ ’ਚ ਬੇਰੁਜਗਾਰੀ ਬਹੁਤ ਵਧ ਚੁੱਕੀ ਹੈ, ਇਸ ਲਈ ਉੱਚ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀ ਅਜਿਹੇ ਕੋਰਸਾਂ ਨੂੰ ਅਪਨਾਉਣ ਜੋ ਰੋਜ਼ਗਾਰ ਪ੍ਰਦਾਨ ਕਰ ਸਕੇ।
    ਉਨ੍ਹਾਂ ਕਿਹਾ ਕਿ ਖ਼ਾਲਸਾ ਮੈਨੇਜ਼ਮੈਂਟ ਦੁਆਰਾ ਕੀਤੇ ਜਾ ਰਹੇ ਵਿੱਦਿਅਕ ਖੇਤਰ ’ਚ ਵੱਡਮੁੱਲੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਲਜ ’ਚ ਵੱਖ-ਵੱਖ ਵਿਸ਼ਿਆਂ ’ਚ ਸ਼ਾਨਦਾਰ ਉਪਲਬੱਧੀਆਂ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਨੂੰ ਐਵਾਰਡ ਪ੍ਰਦਾਨ ਕਰਦਿਆਂ ਬਹੁਤ ਖੁਸ਼ੀ ਹੋਈ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਵਿਸ਼ੇ ਤੇ ਉਪਲਬੱਧੀਆਂ ਦੀ ਪ੍ਰੇਰਣਾ ਪ੍ਰਦਾਨ ਕਰਦੇ ਹਨ ਅਤੇ ਲੜਕੀਆਂ ਦੇ ਇਸ ਕਾਲਜ ਦੀ ਸਮਾਜ ਨੂੰ ਵੱਡੀ ਦੇਣ ਹੈ, ਜਿਸ ਨੇ ਥੋੜ੍ਹੇ ਸਮੇਂ ’ਚ ਹੀ ਉਪਲਬੱਧੀ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ।PPN2804201811
    ਆਪਣੇ ਸੰਬੋਧਨ ’ਚ ਛੀਨਾ ਨੇ ਔਰਤਾਂ ਦੀ ਸਿੱਖਿਆ ’ਤੇ ਜ਼ੋਰ ਦਿੱਤਾ ਅਤੇ ਵੱਖ-ਵੱਖ ਸਰਗਰਮੀਆਂ ’ਚ ਕਾਮਯਾਬੀ ਹਾਸਲ ਕਰਨ ’ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਉਨ੍ਹਾਂ ਲੜਕੀਆਂ ਨੂੰ ਸਵੈ-ਰੋਜਗਾਰ ਦਾ ਕਾਰੋਬਾਰ ਅਪਨਾਉਣ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਲੜਕੀਆਂ ਸਿੱਖਿਅਤ ਹੋਣ ਦੇ ਨਾਲ-ਨਾਲ ਹੱਥੀਕਾਰ ਕਿੱਤਾਮੁੱਖੀ ਵੀ ਬਣੇ ਤਾਂ ਕਿ ਉਨ੍ਹਾਂ ਨੂੰ ਕਿਸੇ ਦਾ ਮੁਥਾਜ਼ ਨਾ ਰਹਿਣਾ ਪਵੇ।ਉਨ੍ਹਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਦੇਸ਼ ਅਤੇ ਸਮਾਜ ’ਚ ਅਲੱਗ ਪਛਾਣ ਸਥਾਪਿਤ ਕਰਨ ਵਾਲੀਆਂ ਮਹਾਨ ਔਰਤਾਂ ਦੀਆਂ ਜੀਵਨੀਆਂ ਤੋਂ ਸੇਧ ਲੈਣ ਲਈ ਪ੍ਰੇਰਿਆ।ਇਸ ਮੌਕੇ 35 ਵਿਦਿਆਰਥਣਾਂ ਨੂੰ ਵੱਖ-ਵੱਖ ਸਰਗਰਮੀਆਂ ’ਚ ਸ਼ਾਨਦਾਰ ਉਪਲਬੱਧੀਆਂ ਦੇ ਇਵਜ਼ ’ਚ ਕਾਲਜ ਵੱਲੋਂ ਛੀਨਾ ਅਤੇ ਸੰਧੂ ਵੱਲੋਂ ਤਗਮੇ, ਮੈਡਲ, ਸਰਟੀਫ਼ਿਕੇਟ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਅਤੇ ਹੋਰਨਾਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਲਈ ਪੁਸਤਕਾਂ ਦਾ ਸੈਟ, ਕਾਪੀਆਂ ਅਤੇ ਪੈਨ ਆਦਿ ਸਨਮਾਨਿਤ ਕੀਤਾ।
    ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਹਰੇਕ ਸਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਪ੍ਰਤੀ ਉਤਸ਼ਾਹਿਤ ਕਰਨ ਲਈ ਐਵਾਰਡ ਦਿਵਸ ਖ਼ਾਲਸਾ ਮੈਨੇਜ਼ਮੈਂਟ ਦੇ ਯਤਨਾਂ ਨਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਵਿੱਦਿਆ ਨੂੰ ਪਰਉਪਕਾਰੀ ਦੱਸਦਿਆਂ ਕਿਹਾ ਕਿ ਸਹੀ ਢੰਗ ਨਾਲ ਸਿੱਖਿਅਤ ਆਦਮੀ ਜਾਂ ਔਰਤ ’ਚ ਹਲੀਮੀ ਹੁੰਦੀ ਹੈ। ਇਸ ਮੌਕੇ ਪ੍ਰੋ: ਮੋਹਿੰਦਰ ਸਿੰਘ, ਕਾਲਜ ਸੁਪਰਡੈਂਟ ਨਰਿੰਦਰ ਸਿੰਘ, ਅਜੈਬੀਰਪਾਲ ਸਿੰਘ ਢਿੱਲੋਂ, ਤੋਂ ਇਲਾਵਾ ਸਮੂੰਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।ਇਸ ਮੌਕੇ ਵਿਦਿਆਰਥਣਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply