Saturday, September 21, 2024

ਚੀਫ ਖਾਲਸਾ ਦੀਵਾਨ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਫ੍ਰੀ ਕਿਤਾਬਾਂ ਅਗਲੇ ਸੈਸ਼ਨ ਤੋਂ- ਡਾ. ਸੰਤੋਖ ਸਿੰਘ

ਟਾਟਾ ਗਰੁੱਪ ਦੀ ਭਾਈਵਾਲੀ ਨਾਲ ਕੈਂਸਰ ਕੇਅਰ ਹਸਪਤਾਲ ਸਥਾਪਿਤ ਕਰਨ ਲਈ ਕਮੇਟੀ ਦਾ ਗਠਨ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਖੇ ਸੰਸਥਾ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ PPN2904201807ਦੋਰਾਨ ਚੀਫ ਖਾਲਸਾ ਦੀਵਾਨ ਦੇ ਚੱਲ ਰਹੇ ਵਿਕਾਸ ਕਾਰਜਾਂ ਤੇ ਸੰਬੰਧਤ ਕਾਰਜ ਪ੍ਰਣਾਲੀ ਦੇ ਸੁਧਾਰ ਪ੍ਰਕਿਰਿਆਵਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਦੀਵਾਨ ਪ੍ਰਧਾਨ ਡਾ: ਸੰਤੋਖ ਸਿੰਘ ਨੇ ਦਸਿਆ ਕਿ ਚੀਫ ਖਾਲਸਾ ਦੀਵਾਨ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਫ੍ਰੀ ਕਿਤਾਬਾਂ ਮੁਹਈਆ ਕਰਵਾਉਣ ਦੀ ਯੋਜਨਾ ਤਹਿਤ ਅਕਤੂਬਰ ਤੱਕ ਇਸ ਪ੍ਰਾਜੈਕਟ ਦਾ ਖਰੜਾ ਤਿਆਰ ਕਰ ਲਿਆ ਜਾਵੇਗਾ ਤੇ ਅਗਲੇ ਸੈਸ਼ਨ ਵਿਚ ਇਸ ਨੂੰ ਪੂਰਨ ਰੂਪ ਵਿਚ ਲਾਗੂ ਕਰ ਦਿੱਤਾ ਜਾਵੇਗਾ।ਚੀਫ ਖਾਲਸਾ ਦੀਵਾਨ ਤੇ ਟਾਟਾ ਗਰੁੱਪ ਦੀ ਭਾਈਵਾਲੀ ਨਾਲ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅਤਿ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਲੈਸ ਕੈਂਸਰ ਕੇਅਰ ਹਸਪਤਾਲ ਸਥਾਪਿਤ ਕਰਨ ਸੰਬੰਧੀ ਵੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਜੋ ਨੇੜਲੇ ਭਵਿੱਖ ਵਿਚ ਟਾਟਾ ਗਰੁੱਪ ਤੋਂ ਛੇਤੀ ਹੀ ਅੰਮ੍ਰਿਤਸਰ ਪਹੁੰਚ ਰਹੀ ਟੀਮ ਨਾਲ ਤਾਲਮੇਲ ਕਰਕੇ ਕੈਂਸਰ ਕੇਅਰ ਹਸਪਤਾਲ ਦੇ ਪ੍ਰਾਜੈਕਟ ਨੂੰ ਸਫਲਤਾ ਪੂਰਵਕ ਪੂਰਾ ਕਰੇਗੀ।
ਚੀਫ ਖਾਲਸਾ ਦੀਵਾਨ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਕਿਹਾ ਕਿ ਸੀ.ਕੇ.ਡੀ ਦੇ ਖਰਚਿਆਂ ਦੇ ਨਿਰੀਖਣ ਲਈ ਵੀ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ।ਜੋ ਵਾਧੂ ਖਰਚਿਆਂ ਨੂੰ ਘਟਾ ਕੇ ਚੀਫ ਖਾਲਸਾ ਦੀਵਾਨ ਦੀ ਆਰਥਿਕ ਸਥਿਤੀ ਨੂੰ ਹੋਰ ਮਜਬੂਤ ਬਣਾਉਣ ਵਿਚ ਯੋਗਦਾਨ ਦੇਵੇਗੀ ਤੇ ਵਿਕਾਸ ਕਾਰਜਾਂ ਤੇ ਪ੍ਰਗਤੀ ਦੇ ਗ੍ਰਾਫ ਨੂੰ ਤੇਜੀ ਨਾਲ ਉਪਰ ਲੈ ਕੇ ਜਾਵੇਗੀ।ਇਸ ਦੇ ਨਾਲ ਹੀ ਚੀਫ ਖਾਲਸਾ ਦੀਵਾਨ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸੰਸਥਾਵਾਂ ਜਿਵੇਂ ਸ੍ਰੀ ਗੁਰੁ ਹਰਿ ਰਾਇ ਸਾਹਿਬ ਸਰਾਂ, ਸ੍ਰੀ ਗੁਰੁ ਅਮਰਦਾਸ ਬਿਰਧ ਘਰ, ਗੁਰਮਤਿ ਸੰਗੀਤ ਸਿਖਲਾਈ ਕੇਂਦਰ, ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਦੀਆਂ ਸੇਵਾਵਾਂ ਨੂੰ ਵੱਧ ਤੋਂ ਵੱਧ ਜਰੂਰਤਮੰਦਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਪ੍ਰਧਾਨ ਡਾ: ਸੰਤੋਖ ਸਿੰਘ, ਮੀਤ ਪ੍ਰਧਾਨ ਧੰਨਰਾਜ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਣਾ, ਆਨਰੇਰੀ ਸੱਕਤਰ ਸੁਰਿੰਦਰ ਸਿੰਘ ਰੁਮਾਲਿਆ ਵਾਲੇ, ਨਵਪ੍ਰੀਤ ਸਿੰਘ ਸਾਹਨੀ, ਇਜੀ: ਜਸਪਾਲ ਸਿੰਘ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਰਵਿੰਦਰ ਸਿੰਘ ਰੋਬਿਨ, ਹਰਜੀਤ ਸਿੰਘ ਤੇ ਹੋਰ ਮੈਂਬਰ ਸਾਹਿਬਾਨ ਹਾਜਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply