ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਮੈਨੇਜ਼ਮੈਂਟ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਦੀਆਂ ਵਿਦਿਆਰਥਣਾਂ ਨੇ ਰੱਬੀ ਬਾਣੀ ਦਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ।ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਕੁਲਦੀਪ ਸਿੰਘ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਇਸ ਮੌਕੇ ਗੁਰੂ ਸਾਹਿਬ ਦੁਆਰਾ ਰਚਿਤ ਸ੍ਰੀ ਅਨੰਦ ਸਾਹਿਬ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਪਾਠ ਦੀ ਮਹੱਤਤਾ ਤੇ ਵਿਚਾਰਧਾਰਾਵਾਂ ਸਬੰਧੀ ਜਾਣੂ ਕਰਵਾਇਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸੁਖਦੇਵ ਸਿੰਘ ਅਬਦਾਲ ਨੇ ਸਮੂਹ ਜਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆ ਕਿਹਾ ਕਿ ਗੁਰੂ ਸਾਹਿਬ ਦਾ ਸਭ ਤੋਂ ਪਹਿਲਾਂ ਵੱਡਾ ਉਪਦੇਸ਼ ਸੀ ਕਿ ‘ਪਹਿਲੇ ਪੰਗਤਿ ਪਾਛੈ ਸੰਗਤਿ’।ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਅਪਨਾਉਂਦਿਆਂ ਉਨ੍ਹਾਂ ਦੁਆਰਾ ਮਾਰਗ ’ਤੇ ਚੱਲਣਾ ਚਾਹੀਦਾ ਹੈ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ਰੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਰਜਿਸਟਰਾਰ ਦਵਿੰਦਰ ਸਿੰਘ, ਅੰਡਰ ਸੈਕਟਰੀ ਡੀ. ਐੱਸ ਰਟੌਲ, ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media