Sunday, November 15, 2026

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

PPN2904201810ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਅੰਮ੍ਰਿਤ ਵੇਲੇ ਦਾ ਸਮਾਗਮ ਭਗਤ ਆਟੋ ਮੋਬਾਇਲਜ਼ ਕਾਰ ਏਜੰਸੀ ਮਲੋਟ ਰੋਡ ਵਿਖੇ ਕਰਵਾਇਆ ਗਿਆ।ਪ੍ਰਬੰਧਕਾਂ ਅਤੇ ਸਮੂਹ ਮੁਲਾਜ਼ਮਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਆਯੋਜਿਤ ਸਮਾਗਮ ਦੌਰਾਨ ਵਾਹਿਗੁਰੂ ਦੇ ਸ਼ੁਕਰਾਨੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਚਰਨਜੀਤ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਗੁਰਿੰਦਰ ਸਿੰਘ, ਹਰਬਿੰਦਰ ਸਿੰਘ ਭੋਲਾ ਆਦਿ ਮੈਂਬਰਾਂ ਨੇ ਭਾਗ ਲਿਆ।ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਸੁਸਾਇਟੀ ਦੀ ਰੀਤ ਮੁਤਾਬਿਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।  

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …

Leave a Reply