ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਜੋੜਾ ਘਰ ਗੁਰੂ ਕੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲ ਨੂੰ ਸਮਰਪਿਤ ਕੀਰਤਨ ਦਰਬਾਰ ਮਹੀਨੇ ਦੀ ਲੜੀ ਵਾਰ ਦਾ ਪਹਿਲਾ ਸਮਾਗਮ ਕਰਵਾਇਆ ਗਿਆ।ਜੋ ਕਿ ਕਮਲਾ ਨਹਿਰੂ ਕਲੋਨੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਾਮ 5.00 ਵਜੇ ਤੋਂ ਰਾਤ 10.00 ਵਜੇ ਤੱਕ ਹੋਇਆ।ਇਸ ਮੌਕੇ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਅਤੇ ਕਥਾ ਵਾਚਕ ਭਾਈ ਫਤਹਿ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਸ਼ਬਦ ਅਤੇ ਵਿਆਖਿਆ ਨਾਲ ਸੰਗਤਾ ਨੂੰ ਨਿਹਾਲ ਕੀਤਾ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media