Friday, March 6, 2026

ਮਰੀਜ਼ਾਂ ਦੀ ਸਹੂਲਤ ਲਈ ਪਾਣੀ ਦੀ ਟੈਂਕੀ ਸਥਾਪਿਤ

PPN2904201812ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਵਿਸ਼ਵਕਰਮਾ ਕਾਰਪੈਂਟਰ ਵੈਲਫੇਅਰ ਸੁਸਾਇਟੀ ਬਾਬਾ ਸੰਤੂ ਸਿੰਘ ਧਰਮਸ਼ਾਲਾ ਵਲੋਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਦੀ ਟੈਂਕੀ ਸਥਾਪਿਤ ਕੀਤੀ ਗਈ ਹੈ ਅਤੇ ਇਸ ਵਿੱਚ ਬਰਫ਼ ਪਾਉਣ ਦੀ ਸੇਵਾ ਲਈ 5100/- ਰੁਪਏ ਦੀ ਮਾਲੀ ਸਹਾਇਤਾ ਕੀਤੀ ਗਈ ਹੈ।ਇਥੇ ਜ਼ਿਕਰਯੋਗ ਇਹ ਹੈ ਕਿ ਕਈ ਸਾਲਾਂ ਤੋਂ ਸੇਵਾ ਕਰ ਰਹੀ ਬਾਬਾ ਬੰਦਾ ਸਿੰਘ ਬਹਾਦਰ ਸੇਵਕ ਦਲ ਹਰਬੰਸ ਨਗਰ ਵਲੋਂ ਮਰੀਜ਼ਾਂ ਲਈ ਦੁੱਧ ਦੀ ਸੇਵਾ ਮੁਫ਼ਤ ਕਰ ਰਹੀ ਹੈ।ਹੁਣ ਗਰਮੀ ਦੀ ਰੁੱਤ ਆਉਣ ’ਤੇ ਪੀਣ ਵਾਲੇ ਪਾਣੀ ਦੀ ਤੰੰਗੀ ਨੂੰ ਮੁੱਖ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ।ਇਸ ਮੌਕੇ ਸੁਸਾਇਟੀ ਪ੍ਰਧਾਨ ਮੋਹਨ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ, ਚੇਅਰਮੈਨ ਸੁਖਵਿੰਦਰ ਸਿੰਘ, ਸਕੱਤਰ ਜਸਵੀਰ ਸਿੰਘ, ਖਜ਼ਾਨਚੀ ਨਛੱਤਰ ਸਿੰਘ, ਅਵਤਾਰ ਸਿੰਘ ਹਾਜੀ ਰਤਨ, ਪ੍ਰੈਸ ਸਕੱਤਰ ਕ੍ਰਿਸ਼ਨ ਸਿੰਘ ਵਲੋਂ ਬਾਬਾ ਬੰਦਾ ਸਿੰਘ ਸੇਵਾ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਖਾਲਸਾ ਆਦਿ ਨੂੰ ਮਾਇਆ ਭੇਂਟ ਕੀਤੀ ਗਈ। 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply