Friday, September 11, 2026

ਨੈਸ਼ਨਲ ਕਾਲਜ ਦੀ ਜਗਦੀਪ ਕੌਰ ਨੇ ਹਾਹਲ ਕੀਤਾ ਪਹਿਲਾ ਸਥਾਨ

ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆਂ ਵਿੱਚ ਨੈਸ਼ਨਲ ਕਾਲਜ ਦਾ PPN3004201801ਐਮ.ਐਸ.ਸੀ (ਆਈ.ਟੀ) ਭਾਗ ਦੂਜਾ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ।ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਲਾ ਸ਼ੇਰੀ ਦਿਤੀ।ਕੰਪਿਊਟਰ ਵਿਭਾਗ ਦੇ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਦੀਪ ਕੌਰ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਿਲ ਕੀਤਾ ਜਦੋ ਕਿ ਦਿਲਰਾਜ ਕੌਰ ਅਤੇ ਗੁਰਦੀਪ ਕੌਰ ਨੇ ਕ੍ਰਮਵਾਰ 73.50 ਅਤੇ 73.17 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋਂ ਨੇ ਇਹ ਵੀ ਕਿਹਾ ਕਿ ਉਚੇਰੀ ਸਿਖਿਆ ਦੇ ਪਸਾਰੇ ਲਈ ਕਾਲਜ ਵਿੱਚ ਹੋਰ ਵੀ ਨਵੇ ਕੋਰਸ ਸੁਰੂ ਕੀਤੇ ਗਏ ਹਨ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply