ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਅਕਾਊਂਟਸ ਕਲਰਕ ਵਜੋਂ ਸੇਵਾਵਾਂ ਨਿਭਾਅ
ਰਹੇ ਗੁਰਦੀਪ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਚੀਫ ਅਕਾਊਂਟੈਂਟ ਜਸਵਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਗੁਰਦੀਪ ਸਿੰਘ ਕਰੀਬ 19 ਸਾਲ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾ ਕੇ ਅੱਜ ਸੇਵਾ ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਗੁਰਦੀਪ ਸਿੰਘ ਨੇ ਵੱਖ-ਵੱਖ ਥਾਵਾਂ ਤੇ ਇਮਾਨਦਾਰੀ ਅਤੇ ਲਗਣ ਨਾਲ ਸੇਵਾ ਨਿਭਾਈ ਹੈ।
ਇਸ ਮੌਕੇ ਗੁਰਿੰਦਰ ਸਿੰਘ ਮਥਰੇਵਾਲ ਮੈਨੇਜਰ, ਗੁਰਿੰਦਰਪਾਲ ਸਿੰਘ ਠਰੂ ਇੰਚਾਰਜ਼, ਹਰਜਿੰਦਰ ਸਿੰਘ ਸਹਾਇਕ ਸੁਪ੍ਰਿਟੈਂਡੈਂਟ, ਬੀਬੀ ਸੁਖਵਿੰਦਰ ਕੌਰ, ਮੁਖਤਾਰ ਸਿੰਘ ਕੁਹਾੜਕਾ, ਬਖਸੀਸ਼ ਸਿੰਘ, ਮਨਜੀਤ ਸਿੰਘ, ਦਲਬੀਰ ਸਿੰਘ, ਬਚਿੱਤਰ ਸਿੰਘ ਆਦਿ ਹਾਜ਼ਰ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media