Saturday, September 21, 2024

ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ PPN3004201805ਗੁਰਦੁਆਰਾ ਵੱਲੋਂ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਅਰਦਾਸੀਏ ਨੇ ਕੀਤੀ।ਇਸ ਮੌਕੇ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ।ਉਨ੍ਹਾਂ ਸਿੱਖ ਰਾਜ ਦੀ ਸਥਾਪਤੀ ਲਈ ਅਹਿਮ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਸੂਰਬੀਰ ਯੋਧੇ ਨਲਵੇ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ, ਲਖਬੀਰ ਸਿੰਘ ਤੇ ਸੁਖਰਾਜ ਸਿੰਘ, ਸ੍ਰੀ ਦਰਬਾਰ ਸਾਹਿਬ ਦਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply