ਭੀਖੀ, 1 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਵਿਖੇ ਪਿਛਲੇ ਡੇਢ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ
ਕੇ ਧਰਨੇ ’ਤੇ ਬੈਠੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।ਅੱਜ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਮੋਹਾਲੀ ਵਿਖੇ ਭੁੱਖ ਹੜਤਾਲ ’ਤੇ ਬੈਠੇ ਕਰਮਚਾਰੀਆਂ ਨੂੰ ਜੂਸ ਪਿਆ ਕੇ ਹੜਤਾਲ ਖ਼ਤਮ ਕਰਵਾ ਦਿੱਤੀ ਗਈ ਅਤੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਲਈ ਲਿਖਤੀ ਸਹਿਮਤੀ ਪੱਤਰ ਵੀ ਸੌਂਪਿਆ ਗਿਆ।ਪੰਚਾਇਤ ਮੰਤਰੀ ਵੱਲੋਂ ਮਿਲੇ ਵਿਸ਼ਵਾਸ ਤੇ ਸਟੇਟ ਯੂਨੀਅਨ ਦੇ ਆਦੇਸ਼ਾ ਤੇਂ ਅੱਜ ਬਾਅਦ ਦੁਪਹਿਰ ਧਰਨਾ ਖ਼ਤਮ ਕਰਕੇ ਇਸ ਖੁਸ਼ੀ ਵਿੱਚ ਲੱਡੂ ਵੰਡੇ ਗਏ।ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੁਣ ਆਮ ਦੀ ਤਰ੍ਹਾਂ ਸਮੂਹ ਕਰਮਚਾਰੀ ਦਫ਼ਤਰੀ ਕੰਮਕਾਣ ਜਾਰੀ ਰੱਖਣਗੇ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਜਗਦੀਪ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਅਮਰੀਕ ਸਿੰਘ, ਧਰਮਪਾਲ ਗਰਗ, ਸਤਗੁਰ ਸਿੰਘ, ਜਸਪ੍ਰੀਤ ਸਿੰਘ, ਜਸਵੰਤ ਸਿੰਘ, ਸੱਤਪਾਲ ਸਿੰਘ, ਅਮਨਦੀਪ ਸਿੰਘ, ਰਾਮਪਾਲ ਕੁਮਾਰ ਆਦਿ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media