ਭੀਖੀ, 1 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਆਂਗਣਵਾੜੀ ਵਰਕਰਾਂ ਤੇ
ਹੈਲਪਰਾਂ ਨੇ ਬਲਾਕ ਪ੍ਰਧਾਨ ਜਸਵੰਤ ਕੌਰ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।ਉਹਨਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਦੇ ਪੈਟਰਨ ਆਧਾਰ `ਤੇ ਮਾਣਭੱਤਾ ਦਿੱਤਾ ਜਾਵੇ ਅਤੇ ਯੂਨੀਅਨ ਦੀਆਂ ਹੋਰ ਮੰਗਾਂ ਤੁਰੰਤ ਮੰਨੀਆਂ ਜਾਣ।ਉਹਨਾਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਭੀਖੀ ਸ਼੍ਰੀਮਤੀ ਭਗਵੰਤ ਕੌਰ ਨੂੰ ਮੰਗ ਪੱਤਰ ਵੀ ਦਿੱਤਾ।ਇਸ ਮੌਕੇ ਮਲਕੀਤ ਕੌਰ, ਚਰਨਜੀਤ ਕੌਰ, ਦਰਸ਼ਨਾ ਦੇਵੀ, ਜਸਵਿੰਦਰ ਕੌਰ, ਪ੍ਰਕਾਸ਼ ਕੌਰ, ਸੁਖਜੀਤ ਕੌਰ, ਗੁਰਪਿਆਰ ਕੌਰ, ਬਲਜੀਤ ਕੌਰ, ਬੇਅੰਤ ਕੌਰ, ਮਨਦੀਪ ਕੌਰ, ਅਰਸ਼ਦੀਪ ਕੌਰ ਤੇ ਵੀਰਪਾਲ ਕੌਰ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media