ਧੂਰੀ, 1 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਓਸਵਾਲ ਐਗਰੋ ਫਿਓਰੇਨ ਵਰਕਰਜ਼ ਯੂਨੀਅਨ ਭਸੌੜ ਦੇ ਕਾਮਿਆਂ ਨੇ ਪ੍ਰਧਾਨ ਜਗਤਾਰ ਸਿੰਘ ਸਮਰਾ ਦੀ
ਪ੍ਰਧਾਨਗੀ ਹੇਠ ਸ਼ਹੀਦ ਯਾਦਗਾਰ ਹਾਲ ਧੂਰੀ ਵਿੱਚ ਮਈ ਦਿਹਾੜਾ ਮਨਾਉਂਦਿਆਂ ਸ਼ਿਕਾਗੋ ਦੇ ਸ਼ਹੀਦਾਂ ਨੰੁ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਬੋਲਦਿਆਂ ਕਿਹਾ ਕਿ ਸ਼ਹੀਦਾਂ ਨੂੰ ਭੁੱਲਣ ਵਾਲੀਆਂ ਕੌਮਾਂ ਹਮੇਸ਼ਾਂ ਖਤਮ ਹੋ ਜਾਂਦੀਆਂ ਹਨ, ਮਜ਼ਦੂਰ ਭਾਈਚਾਰੇ ਦੇ ਕੰਮ ਦੇ 8 ਘੰਟੇ ਦਾ ਟਾਇਮ ਨਿਸ਼ਚਿਤ ਹੋਣਾ ਸ਼ਿਕਾਗੋ ਦੇ ਸ਼ਹੀਦਾਂ ਦੀ ਹੀ ਦੇਣ ਹੈ, ਕਿਉਂਕਿ ਉਹਨਾਂ ਦੀ ਕੁਰਬਾਨੀ ਤੋਂ ਪਹਿਲਾਂ ਮਜ਼ਦੂਰਾਂ ਦੀ ਡਿਊਟੀ ਦਾ ਕੋਈ ਸਮਾਂ ਨਿਸ਼ਚਿਤ ਨਹੀਂ ਹੁੰਦਾ ਸੀ ਅਤੇ ਮਜ਼ਦੂਰਾਂ ਨੂੰ 15 ਤੋਂ 20 ਘੰਟਿਆਂ ਤੱਕ ਕੰਮ ਕਰਨਾ ਪੈਂਦਾ ਸੀ।ਉਹਨਾਂ ਮਜ਼ਦੂਰ ਭਾਈਚਾਰੇ ਨੂੰ ਸ਼ਹੀਦਾਂ ਦੇ ਦੱਸੇ ਮਾਰਗ ਉੱਪਰ ਚੱਲਣ ਦੀ ਪ੍ਰੇਰਣਾ ਵੀ ਦਿੱਤੀ।ਇਸ ਮੌਕੇ ਤੇਜਾ ਸਿੰਘ, ਸੋਮ ਸਿੰਘ, ਰਣਧੀਰ ਸਿੰਘ, ਹਰਬੰਸ ਲਾਲ, ਹਰਦੇਵ ਸਿੰਘ, ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media