ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਭੂਰਾਕੋਹਨਾ ਦੀ ਮਾਤਾ ਪ੍ਰੀਤਮ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਘਾਗਾਂ ਖੁਰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਬੀਆ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਦਮਦਮੀ ਟਕਸਾਲ ਦੇ ਭਾਈ ਰਾਮ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਆਪਣੇ ਸੰਬੋਧਨ ਰਾਹੀਂ ਮਾਤਾ ਪ੍ਰੀਤਮ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਤੋਂ ਪਹਿਲਾਂ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਅਤੇ ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਮਾਤਾ ਪ੍ਰੀਤਮ ਕੌਰ ਦੀ ਅੰਤਮ ਅਰਦਾਸ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਬੂਹ, ਹਰਦੇਵ ਸਿੰਘ ਰੋਗਲਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਜਗਸੀਰ ਸਿੰਘ ਮਾਂਗੇਆਣਾ, ਸੂਬਾ ਸਿੰਘ ਡੱਬਵਾਲਾ, ਬੀਬੀ ਜੋਗਿੰਦਰ ਕੌਰ, ਦਵਿੰਦਰ ਸਿੰਘ ਖੱਟੜਾ, ਜਗਤਾਰ ਸਿੰਘ ਰੋਡੇ, ਅਵਤਾਰ ਸਿੰਘ ਵਣਵਾਲਾ, ਮੋਹਨ ਸਿੰਘ ਬੰਗੀ, ਮੁੱਖ ਸਕੱਤਰ ਡਾ. ਰੂਪ ਸਿੰਘ, ਡਾ. ਹਰਜਿੰਦਰ ਸਿੰਘ ਜੱਖੂ, ਹਰਭਜਨ ਸਿੰਘ ਮਨਾਵਾਂ, ਬਲਵਿੰਦਰ ਸਿੰਘ ਜੌੜਾਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ, ਚਾਨਣ ਸਿੰਘ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਜਥੇਦਾਰ ਚਰਨ ਸਿੰਘ ਕੰਧਵਾਲਾ, ਨਰਦੇਵ ਸਿੰਘ ਮਾਨ, ਦਵਿੰਦਰ ਸਿੰਘ ਚੇਅਰਮੈਨ, ਡਾ. ਤੇਜਿੰਦਰ ਕੌਰ ਧਾਲੀਵਾਲ, ਸਰੂਪ ਸਿੰਘ ਨੰਦਗੜ੍ਹ, ਬੀਬੀ ਸਤਵੰਤ ਕੌਰ ਡਿਪਟੀ ਡਾਇਰੈਕਟਰ, ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਰਛਪਾਲ ਸਿੰਘ ਕਮਾਲਵਾਲਾ, ਜਸਵੰਤ ਸਿੰਘ ਕੰਧਵਾਲਾ, ਬਲਦੇਵ ਸਿੰਘ ਮੰਮੂਖੇੜਾ, ਚੰਨਣ ਸਿੰਘ ਘਾਗਾ, ਪ੍ਰਕਾਸ਼ ਸਿੰਘ, ਨਿਰਮਲ ਸਿੰਘ ਤੇ ਗੁਰਪ੍ਰੀਤ ਸਿੰਘ ਸਰਹਾਲੀ ਆਦਿ ਮੌਜੂਦ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media