ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜਿਸ ਹਰਨੇਕ ਸਿੰਘ ਨੇਕੀ ਨਾਮਕ ਨਿੰਦਕ ਵਿਅਕਤੀ ਨੇ ਗੁਰੂ ਸਾਹਿਬਾਨ, ਗੁਰੂ ਇਤਿਹਾਸ ਅਤੇ ਸਾਡੇ ਮਹਾਨ ਜਰਨੈਲਾਂ ਸਬੰਧੀ ਗਲਤ ਸ਼ਬਦਾਵਲੀ ਬੋਲਣ ਦੀ ਹਿਮਾਕਤ ਕੀਤੀ ਹੈ ਬਹੁਤ ਹੀ ਨਿੰਦਣਯੋਗ ਹੈ।ਐਸੇ ਨਿੰਦਕ ਵਿਅਕਤੀ `ਤੇ ਨਿਊਜ਼ੀਲੈਂਡ ਦੀਆਂ ਸਮੂਹ ਸਿੱਖ ਸੰਗਤਾਂ ਇੱਕਠੀਆਂ ਹੋ ਕਿ ਸਖ਼ਤ ਕਾਰਵਾਈ ਕਰਵਾਉਣ ਤਾਂ ਜੋ ਇਹੋ ਜਿਹੇ ਨਿੰਦਕ ਲੋਕਾਂ ਨੂੰ ਨੱਥ ਪਾਈ ਜਾ ਸਕੇ।ਉਨਾਂ ਕਿਹਾ ਕਿ ਸੁਪਰੀਮ ਸਿੱਖ ਕੋਂਸਲ ਦੀ ਡਿਊਟੀ ਲਗਾਈ ਜਾਂਦੀ ਹੈ ਕਿ ਉਹ ਨਿਊਜ਼ੀਲੈਂਡ ਦੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਨੂੰ ਨਾਲ ਲੈ ਕੇ ਇਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media