ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰ ਦੇਣ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਹਰਕਤ ਨੂੰ ਨਿੰਦਿਆ ਕੀਤੀ ਹੈ।ਉਨ੍ਹਾਂ ਬਾਰ-ਬਾਰ ਕਾਲਜ ਦਾ ਨਾਂ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਖਿਲਾਫ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਸੰਸਦ ਵਿੱਚ ਮਨੁਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੇ ਸਪੱਸ਼ਟ ਲਫ਼ਜਾਂ ਵਿੱਚ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦਾ ਭਰੋਸਾ ਦੇਣ ਤੋਂ ਬਾਅਦ ਵੀ ਕਾਲਜ ਦੇ ਨਾਂ ਨਾਲ ਛੇੜ-ਛਾੜ ਕਰਨੀ ਸੰਸਦ ਦੀ ਤੌਹੀਨ ਹੈ।ਇਸ ਤੋਂ ਇਲਾਵਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਲਿਖੇ ਗਏ ਇਕ ਪੱਤਰ ਦੇ ਜਵਾਬ ਵਿੱਚ ਵੀ ਜਾਵੜੇਕਰ ਨੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦੀ ਗੱਲ ਆਖੀ ਸੀ।ਉਨ੍ਹਾਂ ਕਿਹਾ ਕਿ ਕਾਲਜ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਇਸ ਮਾਮਲੇ ਵਿੱਚ ਦੋਸ਼ੀ ਹਨ ਅਤੇ ਸਰਕਾਰ ਉਸ ਨੂੰ ਅਹੁੱਦੇ ਤੋਂ ਤੁਰੰਤ ਬਰਖਾਸਤ ਕਰੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media