ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਅੱਜ ਇਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਹੈ ਕਿ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਹਾਈਕੋਰਟ ਵੱਲੋਂ ਸਟੇਅ ਦੀ ਖ਼ਬਰ ਗਲਤ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਾਰੇ ਮੁਲਾਜ਼ਮਾਂ ਨੂੰ ਨਹੀ ਸਗੋਂ ਕੇਵਲ ਇਕ ਮੇਜਰ ਸਿੰਘ ਨਾਂ ਦੇ ਮੁਲਾਜ਼ਮ ਨੂੰ ਹੀ ਰਾਹਤ ਮਿਲੀ ਹੈ।ਉਨ੍ਹਾਂ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਅਦਾਲਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕੋਈ ਅਜਿਹਾ ਆਰਡਰ ਨਹੀਂ ਮਿਲਿਆ।ਉਨਾਂ ਕਿਹਾ ਕਿ ਕੁੱਝ ਸ਼ਰਾਰਤੀ ਕਿਸਮ ਦੇ ਲੋਕ ਜਾਣ-ਬੁੱਝ ਕੇ ਮੀਡੀਏ ਨੂੰ ਗਲਤ ਜਾਣਕਾਰੀ ਦੇ ਰਹੇ ਹਨ।ਉਨ੍ਹਾਂ ਆਖਿਆ ਕਿ ਸਬੰਧਤ ਮੁਲਾਜਮ ਮੇਜਰ ਸਿੰਘ ਤੋਂ ਇਲਾਵਾ ਅਜੇ ਤੱਕ ਹੋਰ ਕਿਸੇ ਵੀ ਮੁਲਾਜਮ ਨੂੰ ਕੋਈ ਰਾਹਤ ਨਹੀਂ ਮਿਲੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media