Saturday, October 10, 2026

ਸੇਵਾ ਮੁਕਤੀ `ਤੇ ਕੁਲਵਿੰਦਰ ਸਿੰਘ ਜੋਧਪੁਰੀ ਨੂੰ ਕੀਤਾ ਸਨਮਾਨਿਤ

PPN0205201821ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਗੁਰਦੁਆਰਾ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਕੁਲਵਿੰਦਰ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ `ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸਤਿੰਦਰ ਸਿੰਘ ਤੇ ਗੁਰਮੀਤ ਸਿੰਘ ਬੁੱਟਰ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ ਸਾਹਿਬ ਅਤੇ ਲੋਈ ਦੇ ਕੇ ਸਨਮਾਨਤ ਕੀਤਾ।ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਜੋਧਪੁਰੀ ਲਗਪਗ 37 ਸਾਲ ਸ਼੍ਰੋਮਣੀ ਕਮੇਟੀ ਵਿਚ ਇਮਾਨਦਾਰੀ ਅਤੇ ਲਗਨ ਨਾਲ ਸੇਵਾ ਨਿਭਾਅ ਕੇੇ ਰਿਟਾਇਰ ਹੋ ਰਹੇ ਹਨ।ਇਸ ਮੌਕੇ ਸਤਨਾਮ ਸਿੰਘ ਤੇ ਜਗਦੀਸ਼ ਸਿੰਘ ਚੀਫ-85, ਮਨਪ੍ਰੀਤ ਸਿੰਘ, ਸ. ਯਾਦਵਿੰਦਰ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply