Friday, September 11, 2026

ਇੰਟਰਨੈਸ਼ਨਲ ਪੰਥਕ ਦਲ ਵਲੋਂ ਹਰਨੇਕ ਸਿੰਘ ਨੇਕੀ ਨਿਊਜ਼ੀਲੈਂਡ ਨੂੰ ਸਿੱਖ ਪੰਥ ’ਚੋ ਖ਼ਾਰਜ ਕਰਨ ਦੀ ਮੰਗ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਇੰਟਰਨੈਸ਼ਨਲ ਪੰਥਕ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਕ ਮੰਗ PPN0305201801ਪੱਤਰ ਦਿੰਦਿਆਂ ਹਰਨੇਕ ਸਿੰਘ ਨੇਕੀ ਨੂੰ ਪੰਥ ਵਿਚੋਂ ਖ਼ਾਰਜ ਕਰਨ ਦੀ ਮੰਗ ਕੀਤੀ ਹੈ ।
ਇੰਟਰਨੈਸ਼ਨਲ ਪੰਥਕ ਦਲ ਦੇ ਇਕ ਵਫਦ ਨੇ ਧਾਰਮਿਕ ਵਿੰਗ ਦੇ ਮੁਖੀ ਬਾਬਾ ਸਤਨਾਮ ਸਿੰਘ ਦੀ ਅਗਵਾਈ ’ਚ ਜਥੇਦਾਰ ਨੂੰ ਮਿਲ ਕੇ ਦੱਸਿਆ ਕਿ ਹਰਨੇਕ ਸਿੰਘ ਨੇਕੀ ਸਿੱਖ ਵਿਰੋਧੀ ਤਾਕਤਾਂ ਨਾਲ ਮਿਲ ਕੇ ਸਿੱਖ ਪੰਥ ਦੇ ਖ਼ਿਲਾਫ਼ ਵਿਰਸਾ ਰੇਡੀਉ ਚੈਨਲ, ਫੇਸਬੁਕ ਅਤੇ ਹੋਰ ਸੋਸ਼ਲ ਮੀਡੀਆ ਰਾਹੀਂ ਕਈ ਤਰੀਕਿਆਂ ਨਾਲ ਗਲਤ ਪ੍ਰਚਾਰ ਨਾਲ ਸਿੱਖੀ ਦੇ ਮੂਲ ਸਿਧਾਂਤਾਂ, ਸਰੋਤਾਂ ਉਪਰ ਬੇਲੋੜੀ ਅਤੇ ਝੂਠੀ ਟੀਕਾ-ਟਿੱਪਣੀ ਕਰਕੇ ਸਿੱਖ ਸੰਗਤਾਂ ਨੂੰ ਗੁੰਮਰਾਹ ਕਰ ਰਿਹੈ।ਉਸ ਵਲੋਂ ਗੁਰਬਾਣੀ, ਗੁਰ ਇਤਿਹਾਸ ਅਤੇ ਸਿੱਖ ਸ਼ਖ਼ਸੀਅਤਾਂ, ਸਿੱਖ ਜਰਨੈਲਾਂ, ਖ਼ਾਸ ਕਰਕੇ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵਿਰੁੱਧ ਬਹੁਤ ਹੀ ਅਪਮਾਨਜਨਕ ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ
ਉਨਾਂ ਕਿਹਾ ਹੈ ਕਿ ਇਸ ਗੁਰੂ ਨਿੰਦਕ ਦੀਆਂ ਪੰਥ ਵਿਰੋਧੀ ਗਤੀਵਿਧੀਆਂ ਨੂੰ ਤੁਰੰਤ ਰੋਕਣ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਜਾਵੇ ਅਤੇ ਪੰਥਕ ਮਰਯਾਦਾ ਅਤੇ ਰਵਾਇਤਾਂ ਅਨੁਸਾਰ ਢੁੱਕਵੀਂ ਕਾਰਵਾਈ ਕਰਦਿਆਂ ਪੰਥ ਵਿਚੋਂ ਛੇਕਿਆ ਜਾਵੇ, ਤਾਂ ਕਿ ਅਗੇ ਤੋਂ ਕੋਈ ਵੀ ਸਿੱਖ ਪੰਥ ਨੂੰ ਚੁਨੌਤੀ ਦੇਣ ਬਾਰੇ ਨਾ ਸੋਚ ਸਕੇ।  
ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਮੰਗ ਪੱਤਰ ਉਪਰ ਸਿੱਖ ਰਵਾਇਤ ਅਨੁਸਾਰ ਜ਼ਰੂਰ ਢੁੱਕਵੀਂ ਕਾਰਵਾਈ ਕਰਨ ਬਾਰੇ ਭਰੋਸਾ ਦਿਤਾ ਹੈ।ਇਸ ਮੌਕੇ ਦਲ ਦੇ ਜਨਰਲ ਸਕੱਤਰ ਸੁੱਖਾ ਸਿੰਘ, ਰਾਮ ਸ਼ਰਨਜੀਤ ਸਿੰਘ, ਕੰਵਲਜੀਤ ਸਿੰਘ, ਮਲਕੀਤ ਸਿੰਘ, ਗੁਰਚਰਨ ਸਿੰਘ, ਪਵਨਦੀਪ ਸਿੰਘ ਲੁਧਿਆਣਾ, ਦਲੀਪ ਸਿੰਘ ਚੱਕਰ ਅਤੇ ਹਰਚੰਦ ਸਿੰਘ ਚੱਕਰ ਆਦਿ ਮੌਜੂਦ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply