ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾ ਨੂੰ ਛੂਹ ਰਹੇ ਵਿੱਦਿਅਕ
ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰੀਵਾਲ ਵਿਖੇ ਹੋਏ ਜ਼ਿਲ੍ਹਾ ਪੱਧਰ ਸਾਫ਼ਟਬਾਲ ਮੁਕਾਬਲੇ ’ਚ ਆਪਣੀ ਖੇਡ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ’ਚ ਵੇਰਕਾ, ਧਾਰੀਵਾਲ, ਐਮ.ਐਸ ਰੋਡ ਤੋਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ’ਚੋਂ ਸਕੂਲ ਦੀ ਟੀਮ ਨੇ ਸਾਫ਼ਟਬਾਲ ’ਚ ਵਧੀਆ ਪ੍ਰਦਰਸ਼ਨ ਕਰਦਿਆਂ ਉਕਤ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਇਸ ਉਪਰੰਤ ਮੁੱਖ ਮਹਿਮਾਨ ਸੰਨਪ੍ਰੀਤ ਸਿੰਘ ਅਰੋੜਾ ਨੇ ਵਿਦਿਆਰਥਣਾਂ ਨੂੰ ਮੈਡਲ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਅਤੇ ਅਗਾਂਹ ਭਵਿੱਖ ’ਚ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਸ੍ਰੀਮਤੀ ਨਾਗਪਾਲ ਨੇ ਇਸ ਮੌਕੇ ਵਿਦਿਆਰਥਣਾਂ ਦੀ ਜਿੱਤ ’ਤੇ ਟੀਮ ਦੀ ਕੈਪਟਨ ਨੇਹਾ ਸ਼ਰਮਾ, ਡੀ. ਪੀ. ਈ. ਸੰਦੀਪ ਕੌਰ ਅਤੇ ਕੋਚ ਰੁਪਿੰਦਰ ਕੌਰ ਨੂੰ ਸਫ਼ਲਤਾ ਦੀ ਵਧਾਈ ਦਿੰਦਿਆ ਵਿਦਿਆਰਥਣਾਂ ਨੂੰ ਕਰਵਾਏ ਸਖ਼ਤ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਖਿਡਾਰਣਾਂ ਨੂੰ ਸਨਮਾਨਿਤ ਕੀਤਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media