Saturday, September 21, 2024

ਖਸਰਾ ਤੇ ਰੁਬੈਲਾ ਟੀਕਾਕਰਨ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ – ਸਿਵਲ ਸਰਜਨ

ਜਿਲ੍ਹੇ ਦਾ ਇਕ ਵੀ ਬੱਚਾ ਇਸ ਟੀਕਾਕਰਨ ਤੋਂ ਵਿਰਵਾ ਨਾ ਰਹਿਣ ਦਿੱਤਾ ਜਾਵੇ-ਡੀ.ਸੀ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ ਖਸਰਾ ਅਤੇ ਰੁਬੇਲਾ ਤੋਂ ਬਚਾਅ ਲਈ ਰਾਜ ਭਰ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੰਮ੍ਰਿਤਸਰ ਜਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੋ ਦਿਨਾਂ ਵਿਚ 10 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਸਫਲਤਾ ਪੂਰਵਕ ਟੀਕਾਕਰਨ ਕੀਤਾ ਜਾ ਚੁੱਕਾ ਹੈ।ਇਹ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਦੱਸਿਆ ਕਿ ਇਕ ਮਹੀਨੇ ਵਿਚ ਜਿਲ੍ਹੇ ਦੇ ਸਾਰੇ ਸਕੂਲਾਂ ਵਿਚ 9 ਮਹੀਨੇ ਤੋਂ 15 ਸਾਲ ਤੱਕ ਦੀ ਉਮਰ ਵਾਲੇ ਬੱਚਿਆਂ ਨੂੰ ਇੰਨਾਂ ਘਾਤਕ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਲਗਭਗ ਸਾਢੇ 6 ਲੱਖ ਬੱਚੇ ਨੂੰ ਜਿਲ੍ਹੇ ਟੀਕੇ ਲਗਾਏ ਜਾਣੇ ਹਨ।ਉਨਾਂ ਦੱਸਿਆ ਕਿ ਪਹਿਲੇ ਦੋ ਦਿਨਾਂ ਵਿਚ ਲਗਭਗ 14 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਇਹ ਟੀਕਾ ਲਗਾਇਆ ਜਾ ਚੁੱਕਾ ਹੈ।
    ਉਨਾਂ ਦੱਸਿਆ ਕਿ ਬਹੁਤ ਹੀ ਗੰਭੀਰ ਬਿਮਾਰੀਆਂ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਲਈ ਸਿਆਣੇ ਲੋਕ ਪਹਿਲਾਂ ਵੀ ਨਿੱਜੀ ਡਾਕਟਰਾਂ ਕੋਲੋਂ ਇਹ ਟੀਕਾਕਰਨ ਕਰਵਾ ਰਹੇ ਹਨ, ਜਿਸ ਦੀ ਕੀਮਤ ਕਰੀਬ 2 ਹਜ਼ੋਰ ਰੁਪਏ ਪ੍ਰਤੀ ਬੱਚਾ ਹੈ।ਹੁਣ ਇਹ ਟੀਕਾ ਸਰਕਾਰ ਵੱਲੋਂ ਮੁਫਤ ਵਿਚ ਲਗਾਇਆ ਜਾ ਰਿਹਾ ਹੈ।ਇਸ ਲਈ ਸਾਨੂੰ ਕਿਸੇ ਨੂੰ ਵੀ ਇਹ ਮੌਕਾ ਖੁੰਝਣ ਨਹੀਂ ਦੇਣਾ ਚਾਹੀਦਾ ਅਤੇ ਸਾਰੇ ਬੱਚਿਆਂ ਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕੁੱਝ ਸ਼ਰਾਰਤੀ ਲੋਕਾਂ ਵੱਲੋਂ ਸੋਸ਼ਲ ਮੀਡੀਏ ’ਤੇ ਗਲਤ ਪ੍ਰਚਾਰ ਕਰਕੇ ਇਸ ਸਮਾਜ ਭਲਾਈ ਦੇ ਕੰਮ ਵਿਚ ਵਿਘਨ ਪਾਉਣ ਦੀ ਕੋਝੀ ਕੋਸ਼ਿਸ ਕੀਤੀ ਗਈ ਸੀ, ਪਰ ਸੂਝਵਾਨ ਲੋਕ ਇਸ ਨੂੰ ਖਾਰਜ ਕਰਕੇ ਇਸ ਮੁਹਿੰਮ ਦੀ ਸਫਲਤਾ ਲਈ ਆਪ ਬੱਚੇ ਲੈ ਕੇ ਸਕੂਲਾਂ ਵਿਚ ਆ ਰਹੇ ਹਨ।ਉਨਾਂ ਦੱਸਿਆ ਕਿ ਸਾਰੇ ਸਕੂਲਾਂ ਵਿਚ ਟੀਕਾਕਰਨ ਤੋਂ ਬਾਅਦ ਰਹਿ ਗਏ ਕੁੱਝ ਇਕ ਬੱਚਿਆਂ ਨੂੰ ਟੀਕੇ ਪਿੰਡਾਂ ਤੇ ਸ਼ਹਿਰਾਂ ਦੇ ਜਨਤਕ ਸਥਾਨਾਂ ’ਤੇ ਬੈਠ ਕੇ ਲਗਾਏ ਜਾਣਗੇ।
        ਇਸ ਬਾਰੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਜਿਸ ਟੀਕੇ ਨੂੰ ਕੈਨੇਡਾ ਅਤੇ ਅਮਰੀਕਾ ਵਰਗੇ ਦੇਸ਼ਾਂ ਪਾਬੰਦੀਸ਼ੁਦਾ ਦੱਸਿਆ ਜਾ ਰਿਹਾ ਹੈ, ਉਥੇ ਇਹ ਟੀਕਾ ਬੱਚਿਆਂ ਦੇ ਨਿਯਮਿਤ ਟੀਕਾਕਰਨ ਵਿਚ ਸ਼ਾਮਿਲ ਹੈ।ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਾਤਕ ਬਿਮਾਰੀਆਂ ਤੋਂ ਬੱਚਿਆਂ ਨੂੰ ਬਚਾਉਣ ਲਈ ਇਹ ਟੀਕਾ ਜ਼ਰੂਰ ਲਗਾਉਣ, ਕਿਉਂਕਿ ਅਜਿਹੇ ਮੌਕੇ ਬਾਰ-ਬਾਰ ਨਹੀਂ ਆਉਂਦੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply