ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੀਪਤੀ ਉਪਲ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਣ-ਅਧਿਕਾਰਤ ਕਲੋਨੀਆਂ, ਅਣ-ਅਧਿਕਾਰਤ ਕਲੋਨੀਆਂ ਵਿੰਚ ਪੈਂਦੇ ਪਲਾਟਾਂ ਅਤੇ ਬਿਲਡਿੰਗਾਂ ਨੂੰ ਰੈਗੂਲਰਾਈਜ਼ ਕਰਨ ਹਿੱਤ ਨੋਟੀਫਿਕੇਸ਼ਨ ਨੰ: 12/01/2017-5 ਐਚ.ਜੀ 2/ 1130 ਮਿਤੀ 20 ਅਪ੍ਰੈਲ 2018 ਰਾਹੀਂ ਜਾਰੀ ਕੀਤਾ ਹੈ।ਇਸ ਲਈ ਸਮੂਹ ਕਲੋਨਾਈਜ਼ਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਿਤੀ 19/03/2018 ਤੋਂ ਪਹਿਲਾਂ ਹੋਂਦ ਵਿੱਚ ਆ ਚੁੱਕੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਰੈਗੂਲਾਈਰਜ਼ ਕਰਵਾਉਣ ਲਈ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਅਪਲਾਈ ਕਰਨ।ਉਨ੍ਹਾਂ ਅੱਗੇ ਦੱਸਿਆ ਕਿ ਜਿਨ੍ਹਾਂ ਕਲੋਨਾਈਜ਼ਰਾਂ ਵੱਲੋਂ ਪਹਿਲਾਂ ਹੀ ਅਪਲਾਈ ਕੀਤਾ ਹੋਇਆ ਹੈ, ਉਹ ਆਪਣੇ ਅਧੂਰੇ ਦਸਤਾਵੇਜ ਅਤੇ ਬਕਾਇਆ ਫੀਸ ਜਮ੍ਹਾਂ ਕਰਵਾ ਕੇ ਕਲੋਨੀ ਨੂੰ ਰੈਗੂਲਾਈਜ ਕਰਵਾਉਣ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media