ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰੀ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 2017-18 ਦੇ ਸੀਜ਼ਨ ਵਿੱਚ ਪੀੜੇ ਗਏ ਗੰਨੇ ਲਈ ਪ੍ਰਤੀ ਕਵਿੰਟਲ 5.50 ਰੁਪਏ ਦੀ ਮਾਲੀ ਮਦਦ ਖੰਡ ਮਿੱਲਾਂ ਨੂੰ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂਕਿ ਉਹ ਕਿਸਾਨਾਂ ਦੇ ਗੰਨੇ ਦੇ ਬਕਾਇਆ ਦਾ ਭੁਗਤਾਨ ਕਰ ਸਕਣ।
ਇਹ ਮਦਦ ਮਿੱਲਾਂ ਦੀ ਤਰਫੋਂ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਪ੍ਰਦਾਨ ਕੀਤੀ ਜਾਵੇਗੀ।ਇਸ ਦੀ ਅਡਜਸਟਮੈਂਟ ਕਿਸਾਨਾਂ ਨੂੰ ਗੰਨੇ ਦੀ ਸਹੀ ਅਤੇ ਢੁਕਵੀਂ ਕੀਮਤ (ਐੱਫਆਰਪੀ), ਜਿਸ ਵਿੱਚ ਪਿਛਲੇ ਸਾਲ ਦਾ ਬਕਾਇਆ ਵੀ ਸ਼ਾਮਲ ਹੋਵੇਗਾ, ਵਿੱਚ ਕੀਤੀ ਜਾਵੇਗੀ। ਜੇ ਫਿਰ ਵੀ ਕੋਈ ਬਕਾਇਆ ਹੋਵੇਗਾ, ਉਹ ਮਿੱਲਾਂ ਦੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ।
ਮਦਦ ਉਨ੍ਹਾਂ ਮਿੱਲਾਂ ਨੂੰ ਦਿੱਤੀ ਜਾਵੇਗੀ, ਜੋ ਭਾਰਤ ਸਰਕਾਰ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣਗੀਆਂ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media