ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸ਼ੈਡ, ਸੂਆਂ ਨੂੰ ਵੱਖ ਵੰਖ ਬਿਮਾਰੀਅਟਾਂ ਤੋਂ ਬਚਾਉਣ ਲਈ ਅਤੇ ਅਪਾਣੇ ਫਾਰਮਾਂ ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਉਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਅਤੇ ਪੈਦਾ ਕੀਤੇ ਦੁੱਧ ਦੀ ਵੈਲਿਊ ਅਡੀਸ਼ਨ ਕਰਨ ਲਈ ਸਿਖਲਾਈ ਪ੍ਰਾਪਤ ਕਰਕੇ ਡੇਅਰੀ ਫਾਰਮ ਦੀ ਇਨਕਮ ਵਧਾਉਣ ਲਈ 4 ਹਫਤਿਆਂ ਦਾ ਡੇਅਰੀ ਸਿਖਲਾਈ ਪੋ੍ਰਗਰਾਮ ਚਲਾਇਆ ਜਾ ਰਿਹਾ ਹੈ।ਇਹ ਜਾਣਕਾਰੀ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦਿੰਦਿਆਂ ਦੱਸਿਆ ਕਿ ਇਸ ਕੋਰਸ ਵਿੱਚ ਘੱਟੋ ਘੱਟ ਦਸਵੀ ਪਾਸ ਜਿੰਨਾਂ ਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਵੇ ਅਤੇ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣ ਦੇ ਨਾਲ ਨਾਲ ਬੇਰੁਜਗਾਰ ਵੀ ਹੋਵੇ, ਕੋਰਸ ਵਿੱਚ ਭਾਗ ਲੈ ਸਕਦਾ ਹੈ।ਉਨ੍ਹਾਂ ਸਬੰਧੀ ਕੌਂਸਲਿੰਗ 14 ਮਈ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ ਵਿਖੇ ਹੋਵੇਗੀ।ਉਨ੍ਹਾਂ ਕਿਹਾ ਕਿ ਜਿਲ੍ਹਾ ਅੰਮ੍ਰਿਸਰ ਅਤੇ ਨੇੜੇ ਦੇ ਜਿਲ੍ਹਿਆਂ ਦੇ ਉਮੀਦਵਾਰ ਇਸ ਕੋਰਸ ਲਈ ਫਾਰਮ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਤੋਂ ਪ੍ਰਾਪਤ ਕਰਕੇ ਅਤੇ ਤਸਦੀਕ ਕਰਵਾ ਕੇ ਕੌਂਸਲਿੰਗ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਡੇਅਰੀ ਨੇ ਇਹ ਵੀ ਦੱਸਿਆ ਕਿ ਜਨਰਲ ਜਾਤੀ ਲਈ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਫੀਸ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਫੀਸ 14 ਮਈ ਨੂੰ ਹੀ ਲਈ ਜਾਵੇਗੀ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media