Thursday, September 19, 2024

ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਨੇ ਮਨਾਇਆ ਸਲਾਨਾ ਖੇਡ ਦਿਵਸ, ਖੇਡਾਂ ਦਾ ਵਿਦਿਆਰਥੀਆਂ ਜੀਵਨ ‘ਤੇ ਅਹਿਮ ਸਥਾਨ – ਬਿਗ੍ਰੇਡੀਅਰ ਹਰਚਰਨ

PPN220219

ਅੰਮ੍ਰਿਤਸਰ, 22 ਫਰਵਰੀ ( ਪ੍ਰੀਤਮ ਸਿੰਘ)-ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਨੇ ਆਪਣਾ ਸਾਲਾਨਾ ਖੇਡ ਦਿਵਸ ਕਾਲਜ ਦੇ ਵਿਹੜੇ ˜’ਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕ ਮੁਕਾਬਲਿਆਂ ‘ਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਬਿਗ੍ਰੇਡੀਅਰ ਹਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਜ਼ਿੰਦਗੀ ‘ਚ ਖੇਡਾਂ ਦਾ ਅਹਿਮ ਸਥਾਨ ਹੁੰਦਾ ਹੈ। ਸਾਬਕਾ ਉਲੰਪੀਅਨ ਬਿਗ੍ਰੇਡੀਅਰ ਹਰਚਰਨ ਸਿੰਘ ਨੇ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਉਹ ਇਕ ਛੋਟੇ ਜਿਹੇ ਪਿੰਡ ‘ਚ ਪੈਦਾ ਹੋ ਕੇ ਹਾਕੀ ਦੀ ਖੇਡ ‘ਚ ਉਲੰਪੀਅਨ ਖੇਡਾਂ ‘ਚ ਭਾਗ ਲੈ ਕੇ ਉਨ੍ਹਾਂ ਨੇ ਦੇਸ਼ ਲਈ ਸਨਮਾਨ ਹਾਸਲ ਕੀਤਾ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਵਿਦਿਆਰਥੀਆਂ ਨੂੰ ਬਿਗ੍ਰੇਡੀਅਰ ਹਰਚਰਨ ਦੀ ਪ੍ਰਤਿਭਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਤੋਂ ਪ੍ਰੇਰਣਾ ਲੈਣ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਲਗਨ ਤੇ ਮਿਹਨਤ ਨਾਲ ਵਿਦਿਆਰਥੀ ਖੇਡਾਂ ‘ਚ ਉੱਚ ਪੱਧਰ ‘ਤੇ ਪਹੁੰਚਕੇ ਦੇਸ਼ ਦੀ ਸੇਵਾ ਕਰ ਸਕਦੇ ਹਨ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਆਯੋਜਿਤ ਸ਼ਾਨਦਾਰ ਪਰੇਡ ਤੋਂ ਸਲਾਮੀ ਵੀ ਲਈ। ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇਸ ਖੇਡ ਦਿਵਸ ਨੂੰ ਆਯੋਜਿਤ ਕਰਨ ਦਾ ਮਕਸਦ ਵਿਦਿਆਰਥੀਆਂ ‘ਚ ਲੁਕੇ ਹੁਨਰ ਨੂੰ ਉਜਾਗਰ ਕਰਨਾ ਤੇ ਉਨ੍ਹਾਂ ‘ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਸੀ। ਇਸ ਦੌਰਾਨ 100 ਤੇ 200 ਮੀਟਰ ਦੀ ਦੌੜ ‘ਚ ਵਿਦਿਆਰਥਣਾਂ ਕਿਰਨਜੀਤ ਨੇ ਪਹਿਲਾ, ਕਿਰਨ ਚੌਬੇ ਨੇ ਦੂਸਰਾ ਤੇ ਸਿਮਰ ਦਰਸ਼ਨ ਨੇ ਤੀਸਰਾ ਸਥਾਨ ਹਾਸਲ ਕੀਤਾ। ਲੜਕਿਆਂ ਦੀ ਦੌੜ ‘ਚ ਗੁਰਸਿਮਰਨ ਨੇ 100 ਮੀਟਰ ‘ਚ ਪਹਿਲਾ, ਬਲਹਾਰ ਨੇ ਦੂਸਰਾ ਅਤੇ ਅਮਨ ਭਾਟੀਆ ਨੇ ਤੀਸਰਾ ਸਥਾਨ ਹਾਸਲ ਕੀਤਾ। ਸਟਾਫ਼ ਨੇ ਵੀ ਇਕ ਰੱਸਾਕਸੀ ਮੁਕਾਬਲੇ ‘ਚ ਹਿੱਸਾ ਲੈ ਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਜਿਮਨਾਸਟਿਕ ਤੇ ਗਤਕੇ ਦੇ ਪ੍ਰਦਰਸ਼ਨ ਨੇ ਵੀ ਕਾਫ਼ੀ ਤਾੜੀਆਂ ਹਾਸਲ ਕੀਤੀਆਂ। ਇਸ ਮੌਕੇ ‘ਤੇ ਖਾਲਸਾ ਕਾਲਜ ਸੀ: ਸੈਕੰ: ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਵਾਈਸ ਪ੍ਰਿੰਸੀਪਲ ਹਰਪ੍ਰੀਤ ਕੌਰ, ਪ੍ਰੋ: ਦੀਪਿਕਾ ਕੋਹਲੀ, ਪ੍ਰੋ: ਮਨਿੰਦਰ ਕੌਰ, ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ‘ਚ ਮੌਜ਼ੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply