ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਾਨਕਸ਼ਾਹੀ ਕੈਲੰਡਰ ਅਨੁਸਾਰ 25 ਵੈਸਾਖ (8 ਮਈ 2018) ਨੂੰ ਆ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਮਿਤੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ਤਹਿਤ ਦਰੁਸਤਗੀ ਕਰਦਿਆਂ ਹੁਣ ਇਹ ਗੁਰਪੁਰਬ 25 ਜੇਠ (7 ਜੂਨ 2018) ਨੂੰ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਤਰੀਕਾਂ ਸਬੰਧੀ ਸੰਗਤਾਂ ਵਿਚ ਪਾਈ ਜਾ ਰਹੀ ਦੁਬਿਧਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇਕ ਪੱਤ੍ਰਿਕਾ ਭੇਜ ਕੇ ਇਸ ਸਬੰਧੀ ਕੈਲੰਡਰ ਸਬ-ਕਮੇਟੀ ਵਿਚ ਵਿਚਾਰ ਕਰਨ ਲਈ ਕਿਹਾ ਗਿਆ ਸੀ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੈਲੰਡਰ ਸਬ-ਕਮੇਟੀ ਦੇ ਮੈਂਬਰ ਸਾਹਿਬਾਨ ਵੱਲੋਂ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੇਸ਼ ਕੀਤੀ ਗਈ ਰਿਪੋਰਟ ਦੇ ਅਧਾਰ ’ਤੇ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਇਸ ਦਰੁਸਤਗੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media