ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ।
ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।ਇਸ ਮੌਕੇ ਡਾ. ਰੂਪ ਸਿੰਘ ਨੇ ਕਿਹਾ ਕਿ ਮਾਤਾ ਸੁੰਦਰ ਕੌਰ ਜੀ ਨੇ ਬਿਖੜੇ ਸਮੇਂ ਵਿਚ ਸਿੱਖ ਕੌਮ ਦੀ ਅਗਵਾਈ ਕੀਤੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਉਪਰਾਲੇ ਕੀਤੇ।
ਇਸ ਮੌਕੇ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਕਰਮਬੀਰ ਸਿੰਘ ਕਿਆਮਪੁਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਤੇ ਸੁਖਰਾਜ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ, ਸੁਖਬੀਰ ਸਿੰਘ, ਮੁਖਤਿਆਰ ਸਿੰਘ ਕੁਹਾੜਕਾ ਸਮੇਤ ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media