Monday, April 20, 2026

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਮਨਾਇਆ ਗਿਆ

PPN0505201804 ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਆਯੋਜਿਤ ਕੀਤਾ ਗਿਆ, ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੀ ਅਗਵਾਈ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੁਆਰਾ ਕੀਤੀ ਗਈ।ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਰਚਨਾਤਮਕਤਾ ’ਤੇ ਪੀ.ਪੀ.ਟੀ ਰਾਹੀਂ ਆਪਣੀ ਰਚਨਾਤਮਕਤਾ ਦੇ ਜੌਹਰ ਬੜੇ ਉਤਸ਼ਾਹ ਨਾਲ ਦਿਖਾਏ।
ਇਸ ਦਿਵਸ ਨੂੰ ਮਨਾਉਣ ਲਈ ਕਾਲਜ ’ਚ ਸਲਾਦ ਬਣਾਉਣ, ਕਹਾਣੀ ਅਤੇ ਕਵਿਤਾ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰ. ਡਾ. ਢਿੱਲੋਂ ਨੇ ਕਿਹਾ ਕਿ ਰਚਨਾਤਮਕਤਾ ਹਰੇਕ ਵਿਅਕਤੀ ਦੀ ਸਖਸ਼ੀਅਤ ਦਾ ਹਿੱਸਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਜਰੂਰੀ ਨਹੀਂ ਕਿ ਕੋਈ ਖੋਜ ਜਾਂ ਕਾਂਢ ਕੱਢਕੇ ਹੀ ਰਚਨਾਤਮਕਤਾ ਦਿਖਾਈ ਜਾਵੇ। ਅਸੀਂ ਆਪਣੇ ਰੋਜ਼ਾਨਾ ਜ਼ਿੰਦਗੀ ਦੇ ਕਾਰ ਵਿਹਾਰ ਨੂੰ ਵੀ ਰਚਨਾਤਮਕ ਢੰਗ ਨਾਲ ਰੋਚਕ ਬਣਾ ਸਕਦੇ ਹਾਂ।ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰ: ਡਾ. ਢਿੱਲੋਂ ਨੇ ਡਾ. ਹਰਪ੍ਰੀਤ ਕੌਰ ਨਾਲ ਮਿਲ ਕੇ ਸਨਮਾਨਿਤ ਵੀ ਕੀਤਾ। PPN0505201805
ਡਾ. ਢਿੱਲੋਂ ਨੇ ਉਕਤ ਦਿਵਸ ਨੂੰ ਮਨਾਉਣ ਦੇ ਲਈ ਵਾਈਸ ਪ੍ਰਿੰਸੀਪਲ ਸਮੇਤ ਡਾ. ਸੁਮਨ ਸੱਗੂ ਅਤੇ ਸ੍ਰੀਮਤੀ ਗਗਨਦੀਪ ਕੌਰ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਜਿਹੇ ਪ੍ਰੋਗਰਾਮ ਭਵਿੱਖ ’ਚ ਜਾਰੀ ਰੱਖਣ ਲਈ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਡਾ. ਦੀਪਿਕਾ ਕੋਹਲੀ, ਡਾ. ਮਨਿੰਦਰ ਕੌਰ, ਡਾ. ਰਾਜਵਿੰਦਰ ਕੌਰ, ਡਾ. ਗੁਰਜੀਤ ਕੌਰ, ਡਾ. ਨਿਰਮਲਜੀਤ ਕੌਰ, ਡਾ. ਪੂਨਮਪ੍ਰੀਤ ਕੌਰ, ਡਾ. ਬਿੰਦੂ ਸ਼ਰਮਾ ਆਦਿ ਤੋਂ ਇਲਾਵਾ ਵਿਦਿਆਰਥਣਾਂ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply