Wednesday, August 12, 2026

ਨੌਜਵਾਨ ਅੰਗਰੇਜੀ ਸਿੱਖਣ ਤੇ ਸ਼ਖਸ਼ੀਅਤ ਨਿਖਾਰਨ ਦੇ ਸੁਨਹਿਰੀ ਮੌਕੇ ਦਾ ਲਾਭ ਉਠਾਉਣ – ਏ.ਡੀ.ਸੀ

PPN0505201810ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਰੀਜਨਲ ਇੰਸਟੀਚਿਊਟ ਆਫ ਇੰਗਲਿਸ਼ ਚੰਡੀਗੜ੍ਹ ਦੇ ਸਹਿਯੋਗ ਨਾਲ ਨੌਜਵਾਨਾਂ ਦੇ ਅੰਗਰੇਜੀ ਅਤੇ ਸੰਚਾਰ ਹੁਨਰ ਨੂੰ ਵਿਕਸਿਤ ਕਰਨ ਲਈ ਇਹ ਖਾਸ ਉਪਰਾਲਾ ਕੀਤਾ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਆਪਣੀ ਪੜ੍ਹਾਈ ਦੇ ਨਾਲ ਨਾਲ ਇਸ ਤਰ੍ਹਾਂ ਦੀ ਸਿਖਲਾਈ ਦੇ ਕੇ ਵਿਸ਼ਵ ਪੱਧਰ ਦੇ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰਨ ਦੇ ਕਾਬਿਲ ਬਣ ਸਕਣ।ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਅੰਗਰੇਜੀ ਅਤੇ ਕੰਮੁਨੀਕੇਸ਼ਨ ਸਕਿਲਜ਼ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਕਰਦੇ ਸਮੇਂ ਪ੍ਰਗਟਾਏ ਗਏ।ਉਹਨਾਂ ਕਿਹਾ ਕਿ ਇਸ ਕੋਰਸ ਦੀ ਮਿਆਦ 2 ਮਹੀਨੇ ਹੋਵੇਗੀ ਜਿਸ ਦੀ ਕਲਾਸਾਂ ਹਰ ਰੋਜ਼ 2 ਘੰਟੇ ਲੱਗਿਆ ਕਰਨਗੀਆਂ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਜਿਲ੍ਹੇ ਦੇ ਨੌਜਵਾਨਾਂ ਨੂੰ ਅੰਗਰੇਜੀ ਸਿੱਖਣ ਅਤੇ ਸ਼ਖਸ਼ੀਅਤ ਨਿਖਾਰਨ ਦਾ ਸੁਨਹਿਰੀ ਮੌਕਾ ਮਿਲੇਗਾ ਜੋ ਕਿ ਉਹ ਹੁਣ ਤੱਕ ਨਿੱਜੀ ਅਧਾਰਿਆਂ ਵਿੱਚ ਭਾਰੀ ਫੀਸ ਦੇ ਕੇ ਸਿੱਖਦੇ ਆਏ ਹਨ।ਉਹਨਾਂ ਨੇ ਕਿਹਾ ਕਿ ਇਸ ਸਿੱਖਿਆ ਲਈ ਰੀਜਨਲ ਇੰਸਟੀਚਿਊਟ ਆਫ ਇੰਗਲਿਸ਼ ਵਲੋਂ ਉੱਚ ਸਿੱਖਿਆ ਪ੍ਰਾਪਤ ਟ੍ਰੇਨਰ ਮੁਹੱਈਆ ਕਰਵਾਏ ਗਏ ਹਨ।ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ, ਗੁਰਭੇਜ ਸਿੰਘ ਬਲਾਕ ਮਿਸ਼ਨ ਮੈਨੇਜਰ, ਬਬਲੀ ਚੌਹਾਨ, ਇਗਲਿਸ਼ ਟ੍ਰੇਨਰ ਤੇ ਸਮਹ ਸਕੂਲ ਸਟਾਫ ਸਮੇਤ ਹਾਜ਼ਰ ਸੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply