ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਬਾਬਾ ਜੀਤ ਸਿੰਘ ਅਤੇ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ, ਜਲੰਧਰ ਦਾ ਆਪਸ ਵਿੱਚ ਕਾਫੀ ਸਮੇਂ ਤੋਂ ਨਰਾਜ਼ਗੀ ਚੱਲ ਰਹੀ ਹੈ।ਇਸ ਦਾ ਸਾਰਥਕ ਹੱਲ ਕੱਢਣ ਲਈ ਜਥੇਦਾਰ ਵਲੋਂ ਦੋਹਾਂ ਧਿਰਾਂ ਨੂੰ ਮਿਲ ਬੈਠ ਕੇ ਆਪਸ ਵਿੱਚ ਸਮਝੋਤਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੁਲਾਇਆ ਗਿਆ ਸੀ।ਪ੍ਰੰਤੂ ਬਾਬਾ ਜੀਤ ਸਿੰਘ ਇਸ ਸਬੰਧੀ ਕੋਈ ਜ਼ਿਆਦਾ ਦਿਲਚਸਪੀ ਨਹੀ ਲੈ ਰਹੇ।ਗਿਆਨੀ ਗੁਰਬਚਨ ਸਿੰਘ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆ ਕਿਹਾ ਕਿ ਇਹਨਾਂ ਦੋਹਾਂ ਧਿਰਾਂ ਨੂੰ ਪੰਦਰਾਂ ਦਿਨਾ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ।ਜੇਕਰ ਇਹ ਆਪਣੀ ਹਉਮੈ ਵਿੱਚ ਰਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਨਹੀਂ ਪਹੁੰਚਦੇ ਤਾਂ ਜਿਹੜੀ ਧਿਰ ਨਾ ਆਉਣ ਲਈ ਬਜ਼ਿੱਦ ਹੋਵੇਗੀ ਉਸ ਉਪਰ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media