Tuesday, August 4, 2026

ਹਫ਼ਤਾਵਾਰੀ ਸਮਾਗਮ ਆਯੋਜਿਤ

PPN10081403

ਬਠਿੰਡਾ, 10 ਅਗਸਤ (ਜਸਵਿੰਦਰ ਸਿੰਘ ਜੱਸੀ) – ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ਜਾ ਕੇ ਉਕਤ ਮਹਾਂਵਾਕ ਦੇ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਇਸ ਹਫ਼ਤਾਵਾਰੀ ਦਾ ਸਮਾਗਮ ਹਰਜਿੰਦਰ ਸਿੰਘ  ਦੇ ਗ੍ਰਹਿ ਗਲੀ ਨੰਬਰ 3,ਮਨੋਚਾ ਕਲੋਨੀ ਨੇੜੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਭਾਈ ਅਬਨਾਸ਼ ਸਿੰਘ, ਗੁਰਦਰਸ਼ਨ ਸਿੰਘ ਵਲੋਂ ਕੀਰਤਨ ਅਤੇ ਕਥਾ ਵਿਚਾਰ ਕਰਨ ਉਪਰੰਤ ਅਰਦਾਸ ਭਾਈ ਕੁਲਦੀਪ ਸਿੰਘ ਵਲੋਂ ਕੀਤੀ ਗਈ। ਭਾਈ ਦਿਲਬਾਗ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਹਰਜਿੰਦਰ ਸਿੰਘ ਗ੍ਰਹਿ ਨਿਵਾਸੀ ਨੂੰ ਉਕੇਸ ਗੁਰੂ ਦੀ ਮੋਹਰ” ਦਾ ਸਨਮਾਨ ਚਿੰਨ੍ਹ ਗੁਰਿੰਦਰਜੀਤ ਸਿੰਘ ਡਿੰਪੀ,ਗੁਰਜਿੰਦਰਸਿੰਘ ਬੱਬੂ,ਜਗਜੀਤ ਸਿੰਘ ਮੱਕੜ,ਇੰਦਰਜੀਤ ਸਿੰਘ ਗੋਪੀ ਆਦਿ ਵਲੋਂ  ਸਨਮਾਨਤ ਕੀਤਾ ਗਿਆ। 

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply