ਜੰਡਿਆਲਾ ਗੁਰੂ, 6 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਨਗਰ ਕੋਂਸਲ ਜੰਡਿਆਲਾ ਗੁਰੂ ਦੇ ਮੀਤ ਪ੍ਰਧਾਨ ਦੀ 23 ਅਪ੍ਰੈਲ ਨੂੰ ਖਤਮ ਹੋਈ ਮਿਆਦ ਤੋਂ ਬਾਅਦ ਸ਼ਹਿਰ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ ਕਿ ਹੁਣ ਖਾਲੀ ਹੋਈ ਕੁਰਸੀ ਉਪਰ ਕੋਣ ਬਿਰਾਜਮਾਨ ਹੋਵੇਗਾ, ਕਿਉਂਕਿ ਮੌਜੂਦਾ ਹਾਲਾਤਾਂ ਮੁਤਾਬਿਕ ਕਾਂਗਰਸ ਕੋਲ 6 ਅਤੇ ਅਕਾਲੀ-ਭਾਜਪਾ ਗਠਜੋੜ ਕੋਲ 9 ਕੋਂਸਲਰ ਹਨ।ਨਗਰ ਕੋਂਸਲ ਦੀ ਪ੍ਰਧਾਨਗੀ ਵੀ ਅਜੇ ਅਕਾਲੀ ਦਲ ਦੇ ਕਬਜ਼ੇ `ਚ ਹੀ ਹੈ।ਸ਼ਹਿਰ ਵਾਸੀਆਂ ਵਿੱਚ ਵੀ ਦੁਚਿੱਤੀ ਵਾਲਾ ਮਾਹੌਲ ਬਣਿਆ ਹੋਇਆ ਹੈ ਕਿ ਉਹ ਕਿਸ ਧਿਰ ਕੋਲ ਆਪਣਾ ਕੰਮ ਕਰਵਾਉਣ ਲਈ ਜਾਣ।ਸੂਤਰਾਂ ਅਨੁਸਾਰ ਕਾਂਗਰਸ ਨੂੰ ਅੰਦਰਖਾਤੇ 4 ਅਕਾਲੀ ਭਾਜਪਾ ਪੱਖੀ ਕੌਂਸਲਰਾਂ ਦੀ ਹਮਾਇਤ ਪ੍ਰਾਪਤ ਹੈ।ਅਗਰ ਮੀਤ ਪ੍ਰਧਾਨ ਦੀ ਕੁਰਸੀ ਕਾਂਗਰਸ ਦੇ ਖਾਤੇ ਵਿਚ ਆ ਜਾਂਦੀ ਹੈ ਤਾਂ ਕਾਂਗਰਸੀ ਦੀ ਸਥਿਤੀ ਮਜ਼ਬੂਤ ਹੋ ਸਕਦੀ ਹੈ।ਦੇਖਆ ਜਾਵੇ ਤਾਂ ਮੀਤ ਪ੍ਰਧਾਨ ਦੀ ਦਾਅਵੇਦਾਰੀ ਵਿੱਚ ਕਾਂਗਰਸ ਵਲੋਂ ਹਾਲ ਦੀ ਘੜੀ ਦੋ ਸਾਫ ਸੁਥਰੇ ਉਮੀਦਵਾਰ ਹਨ ਜੋ ਕਿ ਦੋ ਸਾਬਕਾ ਨਗਰ ਕੋਂਸਲ ਪ੍ਰਧਾਨਾਂ ਦੇ ਪਰਿਵਾਰਿਕ ਮੈਂਬਰ ਹਨ।
ਮੀਤ ਪ੍ਰਧਾਨ ਦੀ ਚੋਣ ਸਬੰਧੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕਾਰਜਸਾਧਕ ਅਫਸਰ ਜਗਤਾਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ ਤੋਂ ਬਾਅਦ ਚੋਣ ਕਰਵਾ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media