Monday, August 10, 2026

ਵਿਰਸਾ ਵਿਹਾਰ ਵਿਖੇ ਕਵੀ ਦਰਬਾਰ 12 ਨੂੰ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਅਮ੍ਰਿਤਸਰ ਦੀਆਂ ਸਮੂਹ ਸਾਹਤਿਕ ਸਭਾਵਾਂ ਦੇ ਸਹਿਯੋਗ ਨਾਲ 12 ਮਈ ਨੂੰ ਸ਼ਾਮ 4.00 ਵਜੇ ਨਾਵਲਕਾਰ ਸ੍ਰ. ਨਾਨਕ ਸਿੰਘ ਸੈਮੀਨਾਰ ਹਾਲ ‘ਚ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਪੰਜਾਬ ਦੇ ਚੋਣਵੇਂ 5 ਅਤੇ ਮਾਝੇ ਦੇ 20 ਸ਼ਾਇਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਇਸ ਵਿਸ਼ੇਸ਼ ਸਮਾਗਮ ਵਾਸਤੇ ਗਠਿਤ ਕੀਤੀ ਗਈ ਪ੍ਰਬੰਧਕੀ ਕਮੇਟੀ ਵਿਚ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ, ਜਰਨਲ ਸਕੱਤਰ ਰਮੇਸ਼ ਯਾਦਵ, ਪੰਜਾਬੀ ਸਾਹਿਤ ਅਕਾਦਮੀ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਸ਼ਾਇਰ ਦੇਵ ਦਰਦ, ‘ਏਕਮ’ ਦੇ ਸੰਪਾਦਕ ਅਰਤਿੰਦਰ ਸੰਧੂ, ਅੱਖਰ ਕਾਵਿ ਕਬੀਲਾ ਦੇ ਡਾ. ਵਿਕਰਮਜੀਤ ਅਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਸ਼ਾਮਿਲ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply