ਭੀਖੀ, 6 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਅਚਾਨਕ ਬੇਹੋਸ਼ ਹੋ ਕੇ ਟਰੈਕਟਰ ਦੀ ਛਤਰੀ ਨਾਲ ਸਿਰ ਵੱਜਣ ਕਾਰਨ ਭੀਖੀ ਦੇ ਕਿਸਾਨ ਬਲਵੀਰ ਸਿੰਘ ਦੀ
ਮੋਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਬਲਵੀਰ ਸਿੰਘ ਦੇ ਪੁੱਤਰ ਕਮਲਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਪਿਤਾ ਜਮੀਨ ਦੀ ਵਾਹੀ ਕਰ ਰਿਹਾ ਸ।ਉਸ ਦੇ ਅਚਾਨਕ ਬੇਹੋਸ਼ ਹੋਣ ਨਾਲ ਸਿਰ ਛੱਤਰੀ ਦੀਆ ਪੱਤੀਆਂ ਨਾਲ ਜਾ ਟਕਰਾ ਗਿਆ।ਜਿਸ ਨੂੰ ਤੁਰੰਤ ਸਿਵਲ ਹਸਪਤਾਲ ਭੀਖੀ ਲਿਜਾਇਆ ਗਿਆ।ਉਸ ਦੀ ਹਾਲਤ ਨਾਜੁਕ ਵੇਖਦੇ ਹੋਏ ਸਰਕਾਰੀ ਹਸਪਤਾਲ ਮਾਨਸਾ ਰੈਫਰ ਕਰ ਦਿੱਤਾ ਗਿਆ, ਜਿਥੇ ਇਲਾਜ਼ ਦੌਰਾਨ ੳੇਸ ਦੀ ਮੋਤ ਹੋ ਗਈ।ਪੁਲਿਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media