ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੇ ਸਿਲੇਬਸ ਦੀ ਪੁਸਤਕ ਵਿੱਚੋਂ ਸਿੱਖ ਕੌਮ ਦੇ ਇਤਿਹਾਸ ਨੂੰ ਖਤਮ ਕਰਨ ਦੇ ਮਾਮਲੇ ਸਬੰਧੀ ਅਗਲੀ ਰਣਨੀਤੀ ਘੜਣ ਲਈ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਜਿਸ ਦੀ ਪ੍ਰਧਾਨਗੀ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਸ ਸਬੰਧ ਵਿਚ ਦੱਸਿਆ ਕਿ ਇਸ ਸੰਜ਼ੀਦਾ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੈਂਬਰਾਂ ਦੇ ਵਿਚਾਰ ਜਾਣਨ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕਰਨਗੇ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …