Wednesday, July 30, 2025
Breaking News

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ ਦੀ ਕੀਤੀ ਸਮੀਖਿਆ

ਦਿੱਲੀ, 7 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਮਵਾਰ ਨੂੰ ਅਯੁਸ਼ਮਾਨ ਭਾਰਤ ਦੇ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ ਦੀ ਸ਼ੁਰੂਆਤ Modiਲਈ ਤਿਆਰੀਆਂ ਦੀ ਸਮੀਖਿਆ ਕੀਤੀ।ਹੈਲਥ ਐਸ਼ੋਰੈਂਸ ਪ੍ਰੋਗਰਾਮ ਦੇ ਸੁਚਾਰੂ ਅਤੇ ਤੇਜ਼ੀ ਨਾਲ ਚੱਲਣ ਵਾਲੇ ਪ੍ਰੋਗਰਾਮਾਂ ਲਈ ਪ੍ਰਧਾਨ ਮੰਤਰੀ ਨੂੰ ਰਾਜਾਂ ਨਾਲ ਸਲਾਹ-ਮਸ਼ਵਰੇ ਸਮੇਤ ਹੁਣ ਤੱਕ ਦੀ ਤਿਆਰੀ ਬਾਰੇ ਜਾਣੂ ਕਰਾਇਆ ਗਿਆ। ਇਹ ਸਕੀਮ, ਪ੍ਰਤੀ ਪਰਿਵਾਰ ਪੰਜ ਲੱਖ ਰੁਪਏ ਤੱਕ ਦਾ ਕਵਰ ਮੁਹੱਈਆ ਕਰਵਾਏਗੀ।ਇਸ ਦਾ ਟੀਚਾ 10 ਕਰੋੜ ਤੋਂ ਵੱਧ ਗ਼ਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਕਵਰ ਕਰਨਾ ਹੈ।ਪ੍ਰਧਾਨ ਮੰਤਰੀ ਨੇ ਇਸ ਸਕੀਮ ਦੇ ਤਹਿਤ ਸਮਾਜ ਦੇ ਗ਼ਰੀਬ ਅਤੇ ਹਾਸ਼ੀਏ ’ਤੇ ਗਏ ਵਰਗਾਂ ਨੂੰ ਵੱਧ ਤੋਂ ਵੱਧ ਲਾਭ ਦੇਣ ’ਤੇ ਜ਼ੋਰ ਦਿੱਤਾ।ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਉੱਚ ਅਧਿਕਾਰੀਆਂ, ਨੀਤੀ ਆਯੋਗ ਅਤੇ ਪੀ.ਐਮ.ਓ ਨੇ ਇਸ ਯੋਜਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ।ਪਿਛਲੇ ਮਹੀਨੇ, ਅੰਬੇਡਕਰ ਜਯੰਤੀ ਦੇ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ `ਚ ਐਸਪੀਰੇਸ਼ਨਲ ਜ਼ਿਲ੍ਹੇ ਬੀਜਾਪੁਰ ਵਿੱਚ ਆਯੁਸ਼ਮਾਨ ਭਾਰਤ ਤਹਿਤ ਪਹਿਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਉਦਘਾਟਨ ਕੀਤਾ ਸੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply