Wednesday, August 12, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਛੇੜਛਾੜ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ – ਜਥੇਦਾਰ ਸ੍ਰੀ ਅਕਾਲ ਤਖਤ

G. Gurbachan Singhਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਕੁਝ ਸ਼ਰਾਰਤੀ ਅਨਸਰ ਜਿਹੜੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਆਏ ਦਿਨ ਕੋਈ ਨਾ ਕੋਈ ਨਵੀਂ ਸ਼ਰਾਰਤ ਕਰਦੇ ਰਹਿੰਦੇ ਹਨ।ਹੁਣ ਸੋਸ਼ਲ ਮੀਡੀਆ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ (ਜਿਸ ਨੂੰ ਦੱਸਣ ਲੱਗਿਆਂ ਵੀ ਸ਼ਰਮ ਮਹਿਸੂਸ ਹੁੰਦੀ ਹੈ) ਸਿੱਖਾਂ ਲਈ ਸਹਿਣ ਕਰਨਾ ਬਹੁਤ ਮੁਸ਼ਕਿਲ ਹੈ।ਪਰ ਜਿੰਨਾਂ ਵਲੋਂ ਗੁਰੂ ਸਾਹਿਬ ਜੀ ਦੀ ਤੌਹੀਨ ਕੀਤੀ ਗਈ ਹੈ ਅਜਿਹੇ ਬੇਧਰਮੇ ਲੋਕਾਂ ਦਾ ਕੋਈ ਧਰਮ ਹੀ ਨਹੀਂ ਹੁੰਦਾ।ਉਨਾਂ ਨੇ ਇਸ ਸਬੰਧੀ ਸ਼੍ਰੋਮਣੀ ਗੁ: ਪ੍ਰ: ਕਮੇਟੀ ਨੂੰ ਵੀ ਕਿਹਾ ਹੈ ਕਿ ਇਸ ਕੇਸ ਦੀ ਸਾਈਬਰ ਕਰਾਈਮ ਰਾਹੀਂ ਪੁਣ-ਛਾਣ ਕਰਕੇ ਇਹੋ ਜਿਹੇ ਅਨਸਰਾਂ ਨੂੰ ਲੱਭਿਆ ਜਾਵੇ ਤਾਂ ਜੋ ਹੱਸਦੇ-ਵੱਸਦੇ ਪੰਜਾਬ ਨੂੰ ਲਾਂਬੂ ਲਾਉਣ ਵਾਲੇ ਇਹਨਾਂ ਵਿਅਕਤੀਆਂ ਨੂੰ ਢੁਕਵੀਂ ਸਜਾ ਦਿਵਾਈ ਜਾ ਸਕੇ।ਜਥੇਦਾਰ ਨੇ ਸਰਕਾਰਾਂ ਨੂੰ ਇਸ ਸਬੰਧੀ ਤਾੜਨਾ ਕਰਦਿਆਂ ਪੁਛਿਆ ਕਿ ਉਹ ਚੁੱਪ ਕਿਉਂ ਹਨ? ਸਰਕਾਰ ਆਪਣੇ ਵਸੀਲਿਆਂ ਰਾਹੀਂ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਵੇ।ਜੇਕਰ ਸਰਕਾਰ ਇਸ ਤਰ੍ਹਾਂ ਦੀਆਂ ਕਾਰਵਾਈਆਂ ਸਬੰਧੀ ਗੰਭੀਰ ਨਹੀਂ ਹੁੰਦੀ ਤਾਂ ਕਿਸੇ ਵੇਲੇ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।ਜਿਸ ਲਈ ਸਰਕਾਰ ਜਿੰਮੇਵਾਰ ਹੋਵੇਗੀ।ਉਨਾਂ ਕਿਹਾ ਕਿ ਸਿੱਖਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ, ਹੁਣ ਹੋਰ ਬਰਦਾਸ਼ਤ ਕਰਨਾ ਸਿੱਖਾਂ ਲਈ ਬਹੁਤ ਮੁਸ਼ਕਿਲ ਹੈ।

 

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply