ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਨੇ ਦੱਸਿਆ ਹੈ ਕਿ ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਕੋਰਸ ਵਿੱਚ ਪੰਜਾਬ ਰੈਜੀਮੈਂਟਲ ਸੈਂਟਰ ਅਤੇ ਸਿੱਖ ਰੈਜੀਮੈਂਟਲ ਸੈਂਟਰ ਰਾਮਗੜ੍ਹ ਦੇ ਸੈਂਟਰਾਂ ਵਿੱਚੋਂ ਸਰੀਰਕ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਲਈ ਲਿਖਤੀ ਟੈਸਟ ਦੀ ਤਿਆਰੀ ਦੀ ਕੋਚਿੰਗ ਇਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ।ਲਿਖਤੀ ਟੈਸਟ ਦੀ ਕੋਚਿੰਗ ਲਈ ਨਵਾਂ ਕਾਡਰ 21 ਮਈ 2018 ਤੋ ਸ਼ੁਰੂ ਹੋ ਰਿਹਾ ਹੈ।ਚਾਹਵਾਨ ਉਮੀਦਵਾਰ ਲਿਖਤੀ ਟੈਸਟ ਦੀ ਤਿਆਰੀ ਦੀ ਕੋਚਿੰਗ ਇਸ ਸੈਂਟਰ ਵਿਖੇ ਲੈ ਸਕਦੇ ਹਨ। ਕਰਨਲ ਚਾਹਲ ਨੇ ਅੱਗੇ ਦੱਸਿਆ ਕਿ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਵਿਚ ਆ ਕੇ ਵਧੇਰੇ ਜਾਣਕਾਰੀ ਹਾਸਲ ਕਰ ਸਕਦੇ ਹਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media