Friday, April 17, 2026

ਪੰਜਾਬ ਸਰਕਾਰ ਰਾਜ ਦੇ ਬਜੁਰਗਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ – ਨਰਿੰਦਰ ਪਨੂੰ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) –  ਪੰਜਾਬ ਸਰਕਾਰ ਬਜੁਰਗਾਂ ਦੀ ਸੰਭਾਲ, ਸੁਰੱਖਿਆ ਤੇ ਸਨਮਾਨ ਸਬੰਧੀ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ ਬੁਢਾਪਾ ਪੈਨਸ਼ਨ ਦੀ ਵਿਵਸਥਾ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਪਨੂੰ ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਤਹਿਤ 58 ਸਾਲ ਜਾਂ ਇਸ ਤੋਂ ਵੱਧ ਇਸਤਰੀਆਂ ਲਈ ਅਤੇ 65 ਸਾਲ ਜਾਂ ਇਸ ਤੋਂ ਵੱਧ ਉਮਰ ਪੁਰਸ਼ਾਂ ਲਈ ਜਿੰਨਾਂ ਦੀ ਸਾਰੇ ਵਸੀਲਿਆਂ ਤੋਂ ਸਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੈ ਨੂੰ 750 ਰੁਪਏ ਪ੍ਰਤੀ ਮਹੀਨਾਂ ਪੈਨਸ਼ਨ ਦਿੱਤੀ ਜਾਂਦੀ ਹੈ ਅਤੇ ਇਸੇ ਤਰ੍ਹਾਂ ਹੀ ਕੇਂਦਰ ਸਰਕਾਰ ਦੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ ਤਹਿਤ ਜਿੰਨਾਂ ਇਸਤਰੀਆਂ ਦੀ ਉਮਰ 58 ਤੋਂ 79 ਸਾਲ ਅਤੇ ਪੁਰਸ਼ਾਂ ਦੀ 60 ਤੋਂ 79 ਸਾਲ ਹੋਵੇ ਅਤੇ ਜੋ ਬੀ.ਪੀ.ਐਲ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਨੂੰ 200 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ।
 ਪਨੂੰ ਨੇ ਦੱਸਿਆ ਕਿ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੀ.ਪੀ.ਐਲ ਪਰਿਵਾਰ ਇਸਤਰੀਆਂ ਅਤੇ ਪੁਰਸ਼ਾਂ ਨੂੰ 500 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ।ਪਨੁੂੰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 60 ਸਾਲ ਤੋਂ ਵੱਧ ਦੀਆਂ ਅੋਰਤਾਂ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਅੱਧਾ ਕਿਰਾਇਆ ਸਫਰ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਲਈ ਇਕ ਹੋਮ ਵੀ ਚਲਾਇਆ ਜਾ ਰਿਹਾ ਹੈ।ਜਿਸ ਵਿੱਚ ਬਜੁਰਗਾਂ ਲਈ ਢੁੱਕਵੀਂ ਰਿਹਾਇਸ਼ ਦੇ ਨਾਲ ਨਾਲ ਖਾਣਾ ਅਤੇ ਮੈਡੀਕਲ ਵੀ ਸਹੂਲਤ ਵੀ ਦਿੱਤੀ ਜਾਂਦੀ ਹੈ।ਜਿਲ੍ਹਾ ਸਮਾਜਿਕ ਸੁਰੱਖਿਆ ਭਲਾਈ ਅਫਸਰ ਨੇ ਦੱਸਿਆ ਕਿ ਬਜੁਰਗਾਂ ਲਈ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ 3 ਰਾਖਵੀਂਆਂ ਸੀਟਾਂ, ਸਰਕਾਰੀ ਹਸਪਤਾਲਾਂ, ਬੱਸ ਅੱਡਿਆਂ, ਬਿਜਲੀ/ ਪਾਣੀ/ ਟੈਲੀਫੋਨ ਅਤੇ ਹੋਰ ਜਨਤਕ ਥਾਵਾਂ ਤੇ ਵੱਖਰੀਆਂ ਲਾਈਨਾਂ ਦੀ ਵਿਵਸਥਾ ਵੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਬਜੁਰਗਾਂ ਨੁੰ ਕਿਰਿਆਸ਼ੀਲ, ਸਿਰਜਣਾਤਮਕ, ਸਾਰਥਕ ਅਤੇ ਸੰਤੋਖਜਨਕ ਜੀਵਨ ਜਿਊਣ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ। 

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply