Wednesday, October 14, 2026

ਹਾਥੀ ਗੇਟ ਤੋਂ ਸ੍ਰੀ ਦੁਰਗਿਆਨਾ ਮੰਦਿਰ ਤੱਕ ਬਨਣ ਵਾਲੀ ਹੈਰੀਟੇਜ ਵਾਕ ਸਟਰੀਟ ਲਈ 5 ਕਰੋੜ ਜਾਰੀ – ਸਿੱਧੂ

PPN0805201818ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਹਾਥੀ ਗੇਟ ਤੋਂ ਸ੍ਰੀ ਦੁਰਗਿਆਨਾ ਮੰਦਿਰ ਤੱਕ ਹੈਰੀਟੇਜ ਵਾਕ ਸਟਰੀਟ ਲਈ ਬਣਾਈ ਜਾਵੇਗੀ, ਜਿਸ ਲਈ 5 ਕਰੋੜ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।ਸ੍ਰੀ ਦੁਰਗਿਆਨਾ ਮੰਦਿਰ ਵਿਖੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜਾ ਲੈਣ ਪੁੱਜੇ ਨਵਜੋਤ ਸਿੰਘ ਸਿੱਧੂ ਦੇ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ, ਵੇਨੂੰ ਪ੍ਰਸ਼ਾਦ ਸਕੱਤਰ ਸਥਾਨਕ ਸਰਕਾਰਾਂ, ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਸ੍ਰੀਮਤੀ ਸੋਨਾਲੀ ਗਿਰੀ ਕਮਿਸ਼ਨਰ ਨਗਰ ਨਿਗਮ ਅਤੇ ਅਸ਼ਵਨੀ ਸ਼ੇਖੜੀ ਵੀ ਮੌਜੂਦ ਸਨ।
     ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਾਥੀ ਗੇਟ ਤੋਂ ਲੈ ਕੇ ਸ੍ਰੀ ਦੁਰਗਿਆਨਾ ਮੰਦਿਰ ਤੱਕ ਹੈਰੀਟੇਜ ਵਾਕ ਸਟਰੀਟ ਬਣਾਈ ਜਾਵੇਗੀ, ਜਿਸ ਦੇ ਪਹਿਲੇ ਫੇਜ ਲਈ 5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਇਥੇ ਹੈਰੀਟੇਜ ਵਾਕ ਸਟਰੀਟ ਬਣਨ ਨਾਲ ਸ਼ਰਧਾਲੂਆਂ ਨੂੰ ਕਾਫੀ ਸਹੂਲਤ ਮਿਲੇਗੀ।ਉਨ੍ਹਾਂ ਦੱਸਿਆ ਿਕ ਸਾਰੇ ਰਸਤੇ ਨੂੰ ਇੰਟਰਲਾਕਿੰਗ ਟਾਇਲਾਂ ਨਾਲ ਸਜਾਇਆ ਜਾਵੇਗਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply