ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਰੋਡ ਸੇਫਟੀ ਵਿਸ਼ੇ `ਤੇ ਸ੍ਰੀ ਰਾਮ ਆਸ਼ਰਮ ਸਕੂਲ ਵਿਖੇ ਅੰਤਰ-ਸਕੂਲ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਪੰਜਾਬੀ ਭਾਸ਼ਣ ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਰਵਬੀਰ ਕੌਰ ਨੇ ਪਹਿਲਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਨੰਦਨੀ ਜੈਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਮੁਕਾਬਲੇ ਵਿੱਚ ਅੰਮ੍ਰਿਤਸਰ ਤੇ ਇਸ ਦੇ ਆਲੇ-ਦੁਆਲੇ ਦੇ ਗਿਆਰਾਂ ਸਕੂਲਾਂ ਨੇ ਭਾਗ ਲਿਆ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …