Thursday, September 19, 2024

ਰੇਹੜੀ ਮਾਰਕੀਟ ਲਈ 31 ਸਥਾਨਾਂ ਦੀ ਕੀਤੀ ਗਈ ਨਿਸ਼ਾਨਦੇਹੀ – ਮੇਅਰ

ਪਾਇਲਟ ਪ੍ਰਾਜੈਕਟ ਵਜੋਂ ਪਹਿਲਾਂ 3 ਰੇਹੜੀ ਮਾਰਕੀਟਾਂ ਨੂੰ ਕੀਤਾ ਜਾਵੇਗਾ ਸ਼ੁਰੂ

PPN1008201807ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਕਮਿਸ਼ਨਰ ਨਗਰ ਨਿਗਮ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਬਾਹਰਵਾਰ ਚਾਟੀਵਿੰਡ ਗੇਟ ਤੇ ਹੁਸੈਨਪੁਰਾ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਬੱਸ ਸਟੈਂਡ ਦੇ ਨਜ਼ਦੀਕ ਅਤੇ ਗੁਰਦਵਾਰਾ ਸ਼ਹੀਦਾਂ ਦੇ ਬਾਹਰਵਾਰ ਪਾਰਕਿੰਗਾਂ ਦਾ ਵੀ ਨਰੀਖਣ ਕੀਤਾ।ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਸ਼ਹਿਰ ਵਿੱਚ 31 ਸਥਾਨਾਂ `ਤੇ ਰੇਹੜੀ ਮਾਰਕੀਟ ਲਈ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਪਹਿਲਾਂ ਪਾਇਲਟ ਪ੍ਰਾਜੈਕਟ ਵਜੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਗੁਰਦੁਆਰਾ ਸ਼ਹੀਦਾਂ ਵਿਖੇ ਰੇਹੜੀ ਲਗਾਉਣ ਵਾਲਿਆਂ ਦੇ ਸਥਾਨਾਂ ਨੂੰ ਨਿਯਮਤ ਕੀਤਾ ਜਾਵੇਗਾ।
ਸਿਟੀ ਸੈਂਟਰ ਵਿਖੇ ਬਹੁ-ਮੰਜ਼ਿਲਾ ਪਾਰਕਿੰਗ ਦਾ ਨਰੀਖਣ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਵਾਜਾਈ ਦੀ ਸ਼ਹਿਰ ਵਿੱਚ ਅਹਿਮ ਸਮੱਸਿਆ ਹੈ, ਜਿਸ ਨੂੰ ਠੀਕ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਤੇ ਨਿਗਮ ਪ੍ਰਸਾਸ਼ਨ ਵਲੋਂ ਸਾਂਝੇ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਸੜਕਾਂ ਦੇ ਕਿਨਾਰੇ ਨਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਹਟਾਇਆ ਜਾ ਰਿਹਾ ਹੈ ਅਤੇ ਰੇਹੜੀਆਂ ਤੇ ਫੜੀਆਂ ਲਈ ਵੱਖਰੇ ਜੋਨ ਬਣਾਏ ਜਾ ਰਹੇ ਹਨ।
ਇਸ ਮੌਕੇ ਸ੍ਰੀਮਤੀ ਸੋਨਾਲੀ ਗਿਰੀ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਇਸ ਸਮੇਂ ਸ਼ਹਿਰ ਵਿੱਚ 16 ਹਜ਼ਾਰ ਤੋਂ ਵੱਧ ਰੇਹੜੀ ਲਗਾਉਣ ਵਾਲੇ ਹਨ ਜਿੰਨਾਂ ਵਿਚੋਂ 55 ਫੀਸਦੀ ਪੱਕੇ ਅਤੇ 45 ਫੀਸਦੀ ਘੁੰਮਣ ਫਿਰਣ ਵਾਲੇ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਰੇਹੜੀਆਂ ਵਾਲਿਆਂ ਨੂੰ ਵਸਾਉਣ ਲਈ ਯਤਨ ਕੀਤੇ ਜਾ ਰਹੇ ਹਨ।ਰੇਹੜੀ ਲਗਾਉਣ ਵਾਲਿਆਂ ਨੂੰ ਸਮਾਰਟ ਕਾਰਡ ਅਤੇ ਸਮਾਰਟ ਵੈਂਡਿੰਗ ਸਰਟੀਫਿਕੇਟ ਵੀ ਦਿੱਤੇ ਜਾਣਗੇ, ਜਿੰਨਾਂ ਦੀ ਮਿਆਦ 5 ਸਾਲ ਹੋਵੇਗੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply