ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ `ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਣ `ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ।ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 7 ਜੁਲਾਈ 2018 ਤੱਕ ਲਾਗੂ ਰਹੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media