ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 48ਵਾਂ ਸਾਲਾਨਾ ਖੇਡ ਇਨਾਮ ਵੰਡ ਸਮਾਗਮ 2017-2018 ਅੱਜ 11 ਮਈ ਨੂੰ ਦਸਮੇਸ਼ ਆਡੀਟੋਰੀਅਮ ਵਿਚ ਹੋਵੇਗਾ।ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਰਾਹੁਲ ਭਟਨਾਗਰ ਆਈ.ਏ.ਐਸ ਮੁੱਖ ਮਹਿਮਾਨ ਅਤੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨਵੀਂ ਦਿੱਲੀ ਦੇ ਜਾਇੰਟ ਸਕੱਤਰ ਡਾ. ਗੁਰਦੀਪ ਸਿੰਘ ਵਿਸ਼ੇਸ਼ ਮਹਿਮਾਨ ਹੋਣੇਗੇ।ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ।
ਖੇਡ ਵਿਭਾਗ ਦੇ ਡਾਇਰੈਕਟਰ, ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇੰਟਰਨੈਸ਼ਨਲ / ਨੈਸ਼ਨਲ / ਇੰਟਰ-ਯੂਨੀਵਰਸਟੀ / ਚੈਂਪੀਅਨਸਿ਼ਪ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ 700 ਤੋਂ ਵੱਧ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਦੇ ਮੈਨੇਜਰਾਂ / ਕੋਚਾਂ ਨੂੰ ਵੀ ਸਨਮਾਨਿਆ ਜਾਵੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media