Monday, October 12, 2026

ਯੂਨੀਵਰਸਿਟੀ ਗੈਸਟ ਹਾਊਸ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

GNDUਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਯੂਨੀਵਰਸਿਟੀ ਦੇ ਹੇਠ ਵਿਖੇ ਸੇਵਾਮੁਕਤ ਅਧਿਕਾਰੀਆਂ ਦੇ ਮਾਣ ਵਿੱਚ ਯੂਨੀਵਰਸਿਟੀ ਗੈਸਟ ਹਾਊਸ ਵਿਖੇ ਇਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੇਵਾਮੁਕਤ ਹੋ ਰਹੇ ਅਧਿਕਾਰੀ ਸ੍ਰੀਮਤੀ ਸੰਤੋਸ਼ ਕੁਮਾਰੀ, ਨਿਗਰਾਨ ਗੁਪਤ ਸ਼ਾਖ਼ਾ, ਸ੍ਰੀਮਤੀ ਬਲਵਿੰਦਰ ਕੌਰ ਨਿਗਰਾਨ ਪ੍ਰੀਖਿਆ ਸ਼ਾਖ਼ਾ, ਮੇਜਰ ਸਿੰਘ, ਸਹਾਇਕ ਰਜਿਸਟਰਾਰ ਹੋਸਟਲਜ਼, ਸ੍ਰੀਮਤੀ ਕਮਲੇਸ਼ ਕੁਮਾਰੀ ਸਹਾਇਕ ਰਜਿਸਟਰਾਰ ਪ੍ਰੀਖਿਆ ਸ਼ਾਖ਼ਾ-।। ਤੇ ਸ੍ਰੀਮਤੀ ਲਤਾ ਮੁਕੇਸ਼ ਨਿਗਰਾਨ ਸਿੰਡੀਕੇਟ ਸ਼ਾਖ਼ਾ ਕਿਸੇ ਕਾਰਨ ਸ਼ਾਮਲ ਨਹੀਂ ਹੋ ਸਕੇ ਸਨ।
ਹਰਮਿੰਦਰ ਸਿੰਘ ਟਿੰਨਾ ਪ੍ਰਧਾਨ ਆਫ਼ੀਸਰਜ਼ ਐਸੋਸੀਏਸ਼ਨ ਨੇ ਹਾਊਸ ਨੂੰ ਦੱਸਿਆ ਕਿ ਉਕਤ ਅਧਿਕਾਰੀਆਂ ਦੇ ਮਾਣ ਵਿੱਚ ਅੱਜ ਇਹ ਪਾਰਟੀ ਕੀਤੀ ਗਈ ਹੈ।
ਰਜਿਸਟਰਾਰ ਪ੍ਰੋਫੈਸਰ ਕਰਨਜੀਤ ਸਿੰਘ ਕਾਹਲੋ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪ੍ਰੋਫੈਸਰ (ਡਾ.) ਜ਼ਸਪਾਲ ਸਿੰਘ ਸੰਧੂ ਉਪ-ਕੁਲਪਤੀ ਦੀ ਅਗਵਾਈ ਹੇਠ ਯੂਨੀਵਰਸਿਟੀ ਦੀ ਤਕਰੀਬਨ ਹਰੇਕ ਸ਼ਾਖ਼ਾ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ, ਜਿਸ ਤਹਿਤ ਫਾਈਲ ਟਰੇਸਿੰਗ ਸਿਸਟਮ, ਸਰਟੀਫੀਕੇਟਾਂ ਦੀ ਟ੍ਰਾਂਸਕ੍ਰਿਪਸ਼ਨ, ਹੋਸਟਲ ਫੀਸਾਂ, ਗੈਸਟ ਹਾਊਸਾਂ ਦੀ ਬੁਕਿੰਗ ਆਨਲਾਈਨ ਹੋ ਗਈ ਹੈ।ਉਨ੍ਹਾਂ ਹੋਰ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ, ਜਿਸ ਲਈ ਸਟੂਡੈਂਟ ਫਿਸੀਲੀਟੇਸ਼ਨ ਸੈਂਟਰ ਪ੍ਰਬੰਧਕੀ ਬਲਾਕ ਦੀ ਮੇਨ ਐਂਟਰੈਂਸ `ਤੇ ਸਥਾਪਤ ਕੀਤਾ ਗਿਆ ਹੈ।
ਉਪ-ਕੁਲਪਤੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੂਨੀਵਰਸਿਟੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਹਿਲਾਂ ਦੀ ਤਰ੍ਹਾਂ ਵੱਧ ਤੋਂ ਵੱਧ ਤਨਦੇਹੀ ਅਤੇ ਮਿਹਨਤ ਨਾਲ ਕੰਮ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਯੂਨੀਵਰਸਿਟੀ ਨੂੰ ਹੋਰ ਉਚਾਈਆਂ `ਤੇ ਲਿਜਾਇਆ ਜਾ ਸਕੇ।ਇੰ. ਹਰਮਿੰਦਰ ਸਿੰਘ ਟਿੰਨਾ ਨੇ ਮਾਨਯੋਗ ਉਪ-ਕੁਲਪਤੀ ਵਲੋਂ ਬਹੁਤ ਥੋੜੇ ਸਮੇਂ ਵਿੱਚ ਯੂਨੀਵਰਸਿਟੀ ਦੀ ਹਰ ਪੱਖ ਤੋਂ ਤਰੱਕੀ ਲਈ ਸ਼ਲਾਘਾ ਕੀਤੀ ਗਈ ਅਤੇ ਯੂਨੀਵਰਸਿਟੀ ਨੂੰ ਨੰਬਰ 1 ਵਿੱਚ ਦਰਜ ਹੋਣ ਉਪਰੰਤ ਵੱਖ ਵੱਖ ਵਿਭਾਗਾਂ ਲਈ ਗ੍ਰਾਂਟਾਂ ਲਿਆਉਣ ਦੇ ਉਦਮ ਦੀ ਵੀ ਸ਼ਲਾਘਾ ਕੀਤੀ ਗਈ।ਉਨ੍ਹਾਂ ਨੇ ਉਪ-ਕੁਲਪਤੀ ਅਤੇ ਰਜਿਸਟਰਾਰ ਦਾ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਵਿਦਾਇਗੀ ਪਾਰਟੀ ਵਿੱਚ ਸ਼ਮੂਲੀਅਤ ਕਰਨ `ਤੇ ਸ਼ੁਕਰੀਆ ਅਦਾ ਕੀਤਾ।ਸਕੱਤਰ ਆਫੀਸਰਜ਼ ਐਸੋਸੀਏਸ਼ਨ ਨੇ ਵਿਦਾਇਗੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਏ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply