Monday, June 2, 2025
Breaking News

‘ਵਿਰਾਸਤੇ ਪੰਜਾਬ’ ਅੰਤਰ-ਕਾਲਜ ਮੁਕਾਬਲੇ ’ਚ ਖ਼ਾਲਸਾ ਕਾਲਜ ਵੁਮੈਨ ਦੀ ਗਿੱਧਾ ਟੀਮ ਰਹੀ ਅੱਵਲ

PPN1008201811ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਆਪਣਾ ਸ਼ਾਨਦਾਰ ਮੁਜ਼ਾਹਰਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਗਿੱਧੇ ’ਚ ਜੇਤੂ ਰਹੀ ਕਾਲਜ ਦੀ ਟੀਮ ਨੂੰ ਨਗਦ ਇਨਾਮ, ਟਰਾਫ਼ੀ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਾਲਜ ਦੀ ਗਿੱਧਾ ਨੂੰ ਟੀਮ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕਿਲ੍ਹਾ ਗੋਬਿੰਦਗੜ੍ਹ ਵਿਖੇ ਬੀਤੇ ਦਿਨੀਂ ਕਰਵਾਏ ਗਏ ‘ਵਿਰਾਸਤੇ ਪੰਜਾਬ’ ਅੰਤਰ-ਕਾਲਜ ਮੁਕਾਬਲੇ ’ਚ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ 31000/-ਰੁਪਏ ਨਕਦ ਇਨਾਮ, ਟਰਾਫ਼ੀ ਅਤੇ ਸਰਟੀਫ਼ਿਕੇਟ ਨਾਲ ਕਾਲਜ ਦਾ ਮਾਣ ਵਧਾਇਆ।ਇਸ ਮੌਕੇ ਉਨ੍ਹਾਂ ਉਕਤ ਟੀਮ ਨੂੰ ਉਤਸ਼ਾਹਿਤ ਕਰਦਿਆਂ ਹੋਰਨਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰ ਗਤੀਵਿਧੀਆਂ ਆਦਿ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਯੂਥ ਵੇਲਫੇਅਰ ਦੇ ਡੀਨ ਡਾ. ਜਤਿੰਦਰ ਕੌਰ ਅਤੇ ਟੀਮ ਇੰਚਾਰਜ ਰੰਜਨਦੀਪ ਕੌਰ ਵੀ ਹਾਜ਼ਰ ਸਨ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …

Leave a Reply