ਅੰਮਿ੍ਤਸਰ, 10 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸਿਖਿਆ ਮੰਤਰੀ ਪੰਜਾਬ
ਓ.ਪੀ:ਸੋਨੀ ਅਤੇ ਡਿਪਟੀ ਕਮਿਸਨਰ ਕਮਲਦੀਪ ਸਿੰਘ ਸੰਘਾ ਨੇ ਅੰਮਿ੍ਰਤਸਰ ਤੋਂ ਬੀਬੀਸੀ ਦੇ ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੋਬਿਨ ਦੇ ਪਿਤਾ ਸੁਰਿੰਦਰ ਸਿੰਘ (85) ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ।
ਇਥੋਂ ਜਾਰੀ ਇਕ ਸ਼ੋਕ ਸੁਨੇਹੇ ਵਿਚ ਸਰਕਾਰੀਆ ਤੇ ਸੋਨੀ ਨੇ ਕਿਹਾ ਕਿ ਸੁਰਿੰਦਰ ਸਿੰਘ ਮੇਹਨਤੀ ਅਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੱਤੇ।ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।ਸੁਰਿੰਦਰ ਸਿੰਘ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।ਉਨ੍ਹਾਂ ਦਾ ਸਸਕਾਰ ਭਲਕੇ 11.00 ਮਈ ਨੂੰ ਕੀਤਾ ਜਾਵੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media