ਸਮਰਾਲਾ, 10 ਮਈ (ਪੰਜਾਬ ਪੋਸਟ- ਕੰਗ) – ਪਾਵਰਕਾਮ ਦੀ ਪੈਨਸ਼ਨਰ ਐਸੋਸੀਏਸ਼ਨ (ਰਜਿ:) ਮੰਡਲ ਸਮਰਾਲਾ ਦੇ ਪੈਨਸ਼ਨਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਸਮੇਂ ਮੰਡਲ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੇ ਪੈਨਸ਼ਨਰਾਂ ਵੱਲੋਂ ਸਟੇਟ ਕਮੇਟੀ ਦੇ ਸੱਦੇ ਤੇ 14 ਮਈ 2018 ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਖਰੜ ਅਤੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਦੀ ਮੋਹਾਲੀ ਕੋਠੀ ਸਾਹਮਣੇ ਰੋਸ ਮੁਜਾਹਰਾ ਕੀਤਾ ਜਾਵੇਗਾ।ਰੋਸ ਰੈਲੀ ਵਿੱਚ ਸ਼ਾਮਲ ਹੋਣ ਲਈ ਡਵੀਜ਼ਨ ਕਮੇਟੀ ਦੇ ਸਾਰੇ ਅਹੁਦੇਦਾਰਾਂ ਵੱਲੋਂ ਬਿਜਲੀ ਬੋਰਡ ਦੇ ਪੈਨਸ਼ਨਰਾਂ ਦੇ ਘਰੋ-ਘਰੀਂ ਜਾ ਕੇ ਸੰਪਰਕ ਕੀਤਾ ਜਾ ਰਿਹਾ ਹੈ।ਡਵੀਜ਼ਨ ਸਮਰਾਲਾ ਦੇ ਪੈਨਸ਼ਨਰ ਦੋ ਵੱਡੀਆਂ ਬੱਸਾਂ ਰਾਹੀਂ ਖਰੜ ਅਤੇ ਮੋਹਾਲੀ ਦੇ ਧਰਨੇ ਵਿੱਚ ਸੌ ਤੋਂ ਵੱਧ ਦੀ ਗਿਣਤੀ ਵਿੱਚ ਸ਼ਾਮਲ ਹੋਣਗੇ। ਪਾਵਰਕਾਮ ਦੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਜਿਵੇਂ ਕਿ ਯੂਨਿਟਾਂ ਦੀ ਰਿਆਇਤ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਲਈ, 2016 ਦੇ ਪੇਅ ਸਕੇਲਾਂ ਦੀ ਰੀ-ਰਵੀਜ਼ਨ ਕਰਨਾ, ਪੇਅ ਬੈਂਡ ਅਤੇ ਪੇਅ ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਨ ਲਈ ਸੰਘਰਸ਼ ਜਾਰੀ ਕੀਤਾ ਜਾ ਰਿਹਾ ਹੈ।
ਿਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੇਮ ਸਿੰਘ ਐਸ.ਡੀ.ਓ ਰਿਟਾਇਰਡ, ਅਮਰੀਕ ਸਿੰਘ, ਪ੍ਰੇਮ ਚੰਦ, ਗੁਰਸ਼ਰਨ ਸਿੰਘ ਨਾਗਰਾ, ਜੁਗਲ ਕਿਸ਼ੋਰ ਸਾਹਨੀ, ਜਗਤਾਰ ਸਿੰਘ, ਰਾਜਿੰਦਰ ਵਡੇਰਾ, ਪ੍ਰੇਮ ਕੁਮਾਰ, ਦਰਸ਼ਨ ਸਿੰਘ, ਭੁਪਿੰਦਰਪਾਲ, ਅਮਰਜੀਤ ਸਿੰਘ, ਗੁਰਦੇਵ ਸਿੰਘ ਖਮਾਣੋਂ ਉਪ ਪ੍ਰਧਾਨ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media