Sunday, May 26, 2024

ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਵਸ `ਤੇ ਹੋਵੇਗਾ ਗੁਰਮਤਿ ਸਮਾਗਮ

PPN1008201818ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ (ਹਰਿਆਣਾ) ਦਾ ਸਥਾਪਨਾ ਦਿਵਸ 27 ਮਈ ਨੂੰ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ।ਇਸ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਲਈ ਗੁਰਦੁਆਰਾ ਸਾਹਿਬ ਕਪਾਲ ਮੋਚਨ ਹਰਿਆਣਾ ਵਿਖੇ ਅੱਜ ਇਕ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀ ਅਤੇ ਸਥਾਨਕ ਆਗੂ ਸ਼ਾਮਲ ਹੋਏ।ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਮੁਨਾ ਨਗਰ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾੲ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਪਹੁੰਚਣਗੀਆਂ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿੱਖ ਕੌਮ ਦੇ ਰਾਗੀ, ਢਾਡੀ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਜੋੜਨਗੇ।ਉਨ੍ਹਾਂ ਕਿਹਾ ਕਿ ਕਿਲ੍ਹਾ ਲੋਹਗੜ੍ਹ ਸਾਹਿਬ ਦਾ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤੀ ਗਈ ਸਿੱਖ ਰਾਜ ਦੀ ਇਸ ਪਹਿਲੀ ਰਾਜਧਾਨੀ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਜਾਣ ਵਾਲਾ ਸਮਾਗਮ ਇਤਿਹਾਸਕ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਿਆਮਪੁਰ, ਭੁਪਿੰਦਰ ਸਿੰਘ ਅਸੰਧ, ਬੀਬੀ ਮਨਜੀਤ ਕੌਰ ਗਧੋਲਾ, ਅਮਰਜੀਤ ਸਿੰਘ ਮੰਗੀ ਸਾਬਕਾ ਚੇਅਰਮੈਨ, ਬਾਬਾ ਸੁੱਖਾ ਸਿੰਘ ਕਾਰਸੇਵਾ ਵਾਲੇ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਥਾਸੁਖਬੀਰ ਸਿੰਘ ਮਾਂਡੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਮੰਗਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਉਪ ਦਫ਼ਤਰ ਕੁਰੂਕਸ਼ੇਤਰ ਦੇ ਇੰਚਾਰਜ ਪਰਮਜੀਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਕੁਦਰਤੀ ਖੇਤੀ ਲਈ ਮਿੱਤਰ ਕੀੜਿਆਂ ਦੀ ਭੂਮਿਕਾ ਸਬੰਧੀ ਮੀਟਿੰਗ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ‘ਬਾਇਓ ਕੰਟਰੋਲ ਲੈਬ’ (ਬੀ.ਸੀ.ਐਲ) ਵਿਖੇ …

Leave a Reply