Saturday, October 10, 2026

ਪੱਤਰਕਾਰ ਰੋਬਿਨ ਦੇ ਪਿਤਾ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਬੀ.ਬੀ.ਸੀ. ਦੇ ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੋਬਿਨ ਦੇ ਪਿਤਾ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸੇ ਦੌਰਾਨ ਸੁਰਿੰਦਰ ਸਿੰਘ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਡਾ. ਰੂਪ ਸਿੰਘ ਮੁੱਖ ਸਕੱਤਰ, ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਅਤੇ ਹਰਭਜਨ ਸਿੰਘ ਵਕਤਾ ਇੰਚਾਰਜ ਪਬਲੀਸਿਟੀ ਨੇ ਪੁੱਜ ਕੇ ਰਵਿੰਦਰ ਸਿੰਘ ਰੋਬਿਨ ਨਾਲ ਦੁੱਖ ਸਾਂਝਾ ਕੀਤਾ।
 

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply