Saturday, August 8, 2026

ਕੈਨੇਡਾ ਦੇ ਮੰਤਰੀ ਬੈਂਸ ਨੂੰ ਅਮਰੀਕਾ ’ਚ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਨਿੰਦਾ

Longowalਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਨੇਡਾ ਦੀ ਸਰਕਾਰ ’ਚ ਸਿੱਖ ਮੰਤਰੀ ਨਵਦੀਪ ਸਿੰਘ ਬੈਂਸ ਨੂੰ ਅਮਰੀਕਾ ਵਿਚ ਇਕ ਹਵਾਈ ਅੱਡੇ ’ਤੇ ਪੱਗ ਉਤਾਰਨ ਲਈ ਮਜ਼ਬੂਰ ਕਰਨ ਦੀ ਨਿੰਦਾ ਕੀਤੀ ਹੈ।ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕੈਨੇਡਾ ਦੇ ਮੰਤਰੀ ਹੁੰਦਿਆਂ ਵੀ ਨਵਦੀਪ ਸਿੰਘ ਬੈਂਸ ਨੂੰ ਨਸਲੀ ਵਿਰੋਧਤਾ ਦਾ ਸ਼ਿਕਾਰ ਹੋਣਾ ਪਿਆ ਹੈ।ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਲਿਆਕਤ ਤੇ ਸਖ਼ਤ ਮਿਹਨਤ ਨਾਲ ਦੇਸ਼ ਦੁਨੀਆਂ ਅੰਦਰ ਤਰੱਕੀ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਇਸੇ ਦਾ ਹੀ ਨਤੀਜਾ ਹੈ ਕਿ ਅੱਜ ਵਿਕਸਿਤ ਦੇਸ਼ ਕੈਨੇਡਾ ਵਿਚ ਚਾਰ ਸਿੱਖ/ ਪੰਜਾਬੀ ਮੰਤਰੀ ਹਨ।ਪਰ ਫਿਰ ਵੀ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਅਕਸਰ ਹੀ ਨਸਲੀ ਨਫ਼ਰਤ ਦਾ ਸਾਹਮਣਾ ਪੈਂਦਾ ਹੈ।ਉਨ੍ਹਾਂ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਗੁਆਂਢੀ ਮੁਲਕ ਦੇ ਇਕ ਮੰਤਰੀ ਦੇ ਧਰਮ ਅਤੇ ਸੱਭਿਆਚਾਰਕ ਰਵਾਇਤਾਂ ਤੋਂ ਜੇਕਰ ਅਮਰੀਕਾ ਅਣਭਿੱਜ ਹੈ ਤਾਂ ਇਸ ਨੂੰ ਜਾਂ ਤਾਂ ਅਮਰੀਕਾ ਸਰਕਾਰ ਦੀ ਨਕਾਮੀ ਕਿਹਾ ਜਾ ਸਕਦਾ ਹੈ ਜਾਂ ਫਿਰ ਕੋਈ ਸਾਜ਼ਿਸ਼।ਉਨ੍ਹਾਂ ਕਿਹਾ ਕਿ ਅਮਰੀਕਾ `ਚ ਨਵਦੀਪ ਸਿੰਘ ਬੈਂਸ ਨੂੰ ਸੁਰੱਖਿਆ ਦੇ ਨਾਂ ’ਤੇ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਵਾਲੇ ਹਵਾਈ ਅੱਡੇ ਦੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਲੌਂਗੋਵਾਲ ਨੇ ਇਸ ਮਾਮਲੇ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਸਰਕਾਰ ਨਾਲ ਰਾਬਤਾ ਬਣਾ ਕੇ ਬੈਂਸ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਨੂੰ ਯਕੀਨੀ ਬਣਵਾਉਣ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply